
ਲੁਧਿਆਣਾ, 11 ਅਕਤੂਬਰ ( Pawan Saini) – ਐੱਸ.ਟੀ.ਐੱਫ. ਦੀ ਪੁਲਿਸ ਨੇ ਸਵਾ 6 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ | ਗ੍ਰਿਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਗੁਰਪ੍ਰੀਤ ਸਿੰਘ ਅਤੇ ਹਰਸੇਵਕ ਸਿੰਘ ਸ਼ਾਮਿਲ ਹਨ | ਇਹ ਜਾਣਕਾਰੀ ਐੱਸ. ਟੀ. ਐੱਫ. ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦਿੱਤੀ ਹੈ | ਨੌਜਵਾਨਾਂ ਕੋਲੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ |






