
ਚੰਡੀਗੜ੍ਹ: ਇਸ ਵੇਲੇ ਦੀ ਵੱਡੀ ਖ਼ਬਰ ਬਲਾਤਕਾਰੀ ਸਾਧ ਰਾਮ ਰਹੀਮ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। 8 ਅਕਤੂਬਰ ਨੂੰ ਰਣਜੀਤ ਕਤਲਕਾਂਡ ਵਿੱਚ ਦੋਸ਼ੀ ਕਰਾਰ ਐਲਾਨੇ ਜਾਣ ਤੋਂ ਬਾਅਦ ਅਦਾਲਤ ਨੇ ਕਿਹਾ ਸੀ ਕਿ, ਰਾਮ ਰਹੀਮ ਨੂੰ ਸਜ਼ਾ 18 ਅਕਤੂਬਰ ਨੂੰ ਸੁਣਾਈ ਜਾਵੇਗੀ।
ਅੱਜ ਸਵੇਰ ਵੇਲੇ ਤੋਂ ਹੀ ਰਾਮ ਰਹੀਮ ਅਤੇ ਉਹਦੇ ਨਾਲ ਦੇ ਦੋਸ਼ੀ ਅਦਾਲਤ ਵਿੱਚ ਪੇਸ਼ ਹੋਏ। ਰਾਮ ਰਹੀਮ ਹੱਥ ਜੋੜ ਕੇ ਜੱਜ ਸਾਹਿਬ ਸਾਹਮਣੇ ਖੜ੍ਹਾ ਰਿਹਾ ਅਤੇ ਫਰਿਆਦ ਕੀਤੀ ਕਿ, ਜੱਜ ਸਾਹਿਬ ਮੈਨੂੰ ਛੱਡ ਦਿੱਤਾ ਜਾਵੇ। ਰਾਮ ਰਹੀਮ ਵਕੀਲ ਤੋਂ ਇਲਾਵਾ ਮੁੱਦਈ ਧਿਰ ਦੇ ਵਕੀਲ ਵੱਲੋਂ ਅਦਾਲਤ ਵਿੱਚ ਬਹਿਸ ਕੀਤੀ ਗਈ। ਬਹਿਸ ਦੌਰਾਨ ਜਦੋਂ ਕੁੱਝ ਵੀ ਨਿਕਲ ਕੇ ਸਾਹਮਣੇ ਨਾ ਆਇਆ ਤਾਂ, ਜੱਜ ਨੇ ਕਿਹਾ ਰਾਮ ਰਹੀਮ ਨੂੰ ਸਜ਼ਾ 18 ਅਕਤੂਬਰ ਨੂੰ ਸੁਣਾਈ ਜਾਵੇਗੀ। ਦੱਸ ਦਈਏ ਕਿ, ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਅੱਜ ਰਣਜੀਤ ਸਿੰਘ ਹੱਤਿਆ ਮਾਮਲੇ ਵਿਚ ਅਦਾਲਤ ਅੱਜ ਸਜ਼ਾ ਸੁਣਾਉਣੀ ਸੀ, ਜੋ ਕਿ ਸ਼ਾਮ ਤੱਕ ਤਰੀਕ ਮੁਲਤਵੀ ਕਰ ਦਿੱਤੀ ਗਈ।ਅੱਜ ਰਾਮ ਰਹੀਮ ਨੂੰ ਸਜ਼ਾ ਸੁਣਾਏ ਜਾਣ ਤੋਂ ਪਹਿਲਾਂ ਪੰਚਕੂਲਾ ਵਿਚ ਧਾਰਾ 144 ਲਗਾਈ ਗਈ, ਉਥੇ ਹੀ ਸੁਰੱਖਿਆ ਨੂੰ ਲੈ ਕੇ ਹਰਿਆਣਾ ਦੇ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਰਣਜੀਤ ਸਿੰਘ ਹੱਤਿਆ ਮਾਮਲੇ ਵਿਚ ਸਜ਼ਾ ਸੁਣਾਈ ਜਾਵੇਗੀ।
ਇਸ ਮਾਮਲੇ ਵਿਚ ਡੇਰਾ ਮੁਖੀ ਸਮੇਤ 5 ਦੋਸ਼ੀਆਂ ਨੂੰ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ.ਬੀ.ਆਈ. ਕੋਰਟ ਵਲੋਂ ਸਜ਼ਾ ਸੁਣਾਈ ਜਾਵੇਗੀ।





