
ਮਾਨਸਾ, 13 ਅਕਤੂਬਰ 🙁 ਗੁਰਜੰਟ ਸਿੰਘ ਬਾਜੇਵਾਲੀਆ) ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਤਿਓਹਾਰਾਂ ਦੇ ਮੱਦੇਨਜ਼ਰ ਦੁਸ਼ਹਿਰਾ ਅਤੇ ਵਿਸ਼ਵਕਰਮਾ ਦਿਵਸ ਮੌਕੇ ਜ਼ਿਲੇ ਦੇ ਸਮੂਹ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਕੁਝ ਤਬਦੀਲੀ ਕੀਤੀ ਗਈ ਹੈ। ਜਿਸ ਅਨੁਸਾਰ 15 ਅਕਤੂਬਰ ਨੂੰ ਦੁਸ਼ਹਿਰੇ ਵਾਲੇ ਦਿਨ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਰੱਖਿਆ ਗਿਆ ਹੈ।
ਉਨਾਂ ਦੱਸਿਆ ਕਿ ਇਸੇ ਤਰਾਂ 5 ਨਵੰਬਰ 2021 ਨੂੰ ਵਿਸ਼ਵਕਰਮਾ ਦਿਵਸ ਮੌਕੇ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਖੁਲੇ ਰਹਿਣਗੇ। ਉਨਾ ਜ਼ਿਲਾ ਵਾਸੀਆਂ ਨੰੂ ਅਪੀਲ ਕੀਤੀ ਕਿ ਉਹ ਇਨਾਂ ਤਿਓਹਾਰਾਂ ਮੌਕੇ ਨਿਰਧਾਰਿਤ ਸਮੇਂ ਅਨੁਸਾਰ ਹੀ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਲੈਣ ਲਈ ਆਉਣ।




