ਮੋਹਾਲੀ-

ਐਸਐਸਪੀ ਮੋਹਾਲੀ ਨੇ ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ ਸੁਰੱਖਿਆ ਟੁਕੜੀ ਦੇ ਇਕ ਇੰਸਪੈਕਟਰ ਨੂੰ ਸੁਰੱਖਿਆ ਵਿੱਚ ਲਾਪ੍ਰਵਾਹੀ ਵਰਤਣ ’ਤੇ ਮੁਅੱਤਲ ਕਰ ਦਿੱਤਾ ਗਿਆ ਹੈ।
ਪਿਛਲੇ ਦਿਨੀਂ ਮੁੱਖ ਮੰਤਰੀ ਦੇ ਬੇਟੇ ਦੇ ਵਿਆਹ ਮੌਕੇ ਲੇਡੀ ਸੰਗੀਤ ਵਾਲੇ ਦਿਨ ਮੁੱਖ ਮੰਤਰੀ ਸੁਰੱਖਿਆ ਟੁਕੜੇ ਦੇ ਮੈਂਬਰ ਇੰਸਪੈਕਟਰ ਸੁਖਬੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਪ੍ਰੋਟੋਕੋਲ ਅਨੁਸਾਰ ਮੁੱਖ ਮੰਤਰੀ ਸੁਰੱਖਿਆ ਦਾ ਕੋਈ ਵੀ ਮੁਲਾਜ਼ਮ ਆਪਣੀ ਡਿਊਟੀ ਨਹੀਂ ਛੱਡ ਸਕਦਾ
ਪਰ ਇੰਸਪੈਕਟਰ ਸੁਖਬੀਰ ਸਿੰਘ ਤੇ ਦੋ ਹੋਰ ਪੁਲਿਸ ਮੁਲਾਜ਼ਮ ਆਪਣੀ ਡਿਊਟੀ ਵਾਲੀ ਥਾਂ ਛੱਡਕੇ ਮੁੱਖ ਮੰਤਰੀ ਦੇ ਕਮਰੇ ’ਚ ਚਲੇ ਗਏ ਅਤੇ ਉਨ੍ਹਾਂ ਨਾਲ ਫੋਟੋਆਂ ਖਿਚਵਾਉਂਦੇ ਰਹੇ।
ਮੋਹਾਲੀ ਦੇ ਐਸਐਸਪੀ ਨਵਜੋਤ ਸਿੰਘ ਮਾਹਲ ਨੇ ਸੁਖਬੀਰ ਸਿੰਘ ਇੰਸਪੈਕਟਰ ਨੂੰ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਗਿਆ।





