16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਕਿਸਾਨੀ ਅੰਦੋਲਨ ਨੂੰ ਕੁਚਲਣ ਲਈ ਕਾਂਗਰਸ ਤੇ ਭਾਜਪਾ ਮਿਲ ਕੇ ਕੋਝੀਆਂ ਚਾਲਾਂ...

ਕਿਸਾਨੀ ਅੰਦੋਲਨ ਨੂੰ ਕੁਚਲਣ ਲਈ ਕਾਂਗਰਸ ਤੇ ਭਾਜਪਾ ਮਿਲ ਕੇ ਕੋਝੀਆਂ ਚਾਲਾਂ ਚੱਲ ਰਹੀਆਂ ਹਨ – ਲਾਲੀ ਭੁੱਲਰ

ਮਾਨਸਾ, 14 ਅਕਤੂਬਰ (ਗੁਰਜੰਟ ਸਿੰਘ ਬਾਜੇਵਾਲੀਆ):- ਕਾਂਗਰਸ ਸਰਕਾਰ ਪਹਿਲਾਂ ਵੀ ਪੰਜਾਬ ਨਾਲ ਵਿਤਕਰਾ ਕਰਦੀ ਰਹੀ ਹੈ ਅਤੇ ਹੁਣ ਵੀ ਅੰਦਰ ਖਾਤੇ ਭਾਜਪਾ ਨਾਲ ਮਿਲ ਕੇ ਪੰਜਾਬ ‘ਚ ਅੱਤਵਾਦੀ ਦਹਿਸ਼ਤ ਦੁਬਾਰਾ ਪਾਉਣਾ ਚਾਹੁੰਦੀ ਹੈ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਤੇ ਕੋਰ ਕਮੇਟੀ ਮੈਂਬਰ ਲਾਲੀ ਭੁੱਲਰ ਨੇ ਕਿਹਾ ਕਿ ਪੰਜਾਬ ‘ਤੇ ਜੋ ਬੀ. ਐਸ. ਐਫ. ਦਾ ਘੇਰਾ ਪਾਇਆ ਗਿਆ ਹੈ ਉਸ ਨਾਲ ਪੰਜਾਬ ਦੇ ਲੋਕਾਂ ਅੰਦਰ ਡਰ ਪੈਦਾ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਭਾਜਪਾ ਨਾਲ ਮਿਲ ਕੇ ਦੁਬਾਰਾ 1984 ਵਾਲਾ ਮਾਹੌਲ ਬਣਾਉਣਾ ਚਾਹੁੰਦੀ ਹੈ ਅਤੇ ਉਸ ਸਮੇਂ ਵਾਂਗ ਹੀ ਪੰਜਾਬ ਦੇ ਨੌਜਵਾਨਾਂ ‘ਤੇ ਝੂਠੇ ਪਰਚੇ ਕਰਵਾ ਕੇ ਐਨਕਾਊਂਟਰ ਕਰਵਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਦੋਵੇੰ ਸਰਕਾਰਾਂ ਕਿਸਾਨੀ ਅੰਦੋਲਨ ਨੂੰ ਕੁਚਲਣ ਲਈ ਕੋਝੀਆਂ ਚਾਲਾਂ ਚੱਲ ਰਹੀਆਂ ਹਨ। ਲਾਲੀ ਭੁੱਲਰ ਨੇ ਕਿਹਾ ਉਹ ਅਤੇ ਉਨ੍ਹਾਂ ਦੇ ਪਾਰਟੀ ਵਰਕਰ ਦੋਵੇਂ ਸਰਕਾਰਾਂ ਦੇ ਗਲਤ ਮਨਸੂਬਿਆਂ ਨੂੰ ਪੰਜਾਬ ਅੰਦਰ ਲਾਗੂ ਨਾ ਹੋਣ ਦੇਣ ਲਈ ਆਪਣਾ ਪੂਰਾ ਜ਼ੋਰ ਲਗਾਉਣਗੇ।

Today Now News

RELATED ARTICLES
- Advertisment -

POPULAR POSTS