17.1 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ 100 ਲੋੜਵੰਦ ਪਰਿਵਾਰਾਂ ਨੂੰ ਦਿੱਤੇ ਸਹਾਇਤਾ...

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ 100 ਲੋੜਵੰਦ ਪਰਿਵਾਰਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ,ਟਰੱਸਟ ਜਿਲ੍ਹੇ ਵਿੱਚ ਖੁਲੀਆਂ ਲੈਬੋਰਟਰੀਆਂ ਦਾ ਲੋਕ ਲਾਹਾ ਲੈਣ -ਕਤਨਾ

ਫਿਰੋਜ਼ਪੁਰ,18 ਅਕਤੂਬਰ(ਹਰਜਿੰਦਰ ਸਿੰਘ ਕਤਨਾ)-ਨਾਮਵਾਰ ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਟੀਮ ਵੱਲੋਂ ਜ਼ੀਰਾ,ਮੱਖੂ ਅਤੇ ਮੱਲਾਂ ਵਾਲਾ ਇਲਾਕਿਆਂ ਨਾਲ ਸਬੰਧਿਤ 100 ਲੋੜਵੰਦ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ। ਇਸ ਮੋਕੇ ਕਰਵਾਏ ਗਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮਾਂ ਵਿੱਚ ਇਹ ਚੈੱਕ ਟਰੱਸਟ ਦੀ ਜਿਲ੍ਹਾ ਫਿਰੋਜ਼ਪੁਰ ਇਕਾਈ ਦੇ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਅਤੇ ਉੁਨ੍ਹਾਂ ਨਾਲ ਆਏ ਟੀਮ ਦੇ ਹੋਰ ਆਹੁਦੇਦਾਰਾਂ ਵੱਲੋਂ ਦਿੱਤੇ ਗਏ। ਇਸ ਮੌਕੇ ਤੇ ਕਈ ਹੋਰ ਮੁੱਦਿਆਂ ਤੇ ਵਿਚਾਰ ਚਰਚਾ ਵੀ ਹੋਈ। ਸੰਸਥਾ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ, ਇਸਤਰੀ ਵਿੰਗ ਜਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਅਤੇ ਬਲਾਕ ਪ੍ਰਧਾਨ ਬਹਾਦਰ ਸਿੰਘ ਭੁੱਲਰ ਨੇ ਦੱਸਿਆ ਕਿ ਸੰਸਥਾ ਦੇ ਮੈਨੇਜਿੰਗ ਟਰੱਸਟੀ ਡਾ ਐਸ ਪੀ ਸਿੰਘ ਓਬਰਾਏ ਦੇ ਨਿਰਦੇਸ਼ਾਂ ਤਹਿਤ ਪੂਰੀ ਦੁਨੀਆਂ ਵਿੱਚ ਸੰਸਥਾ ਵੱਲੋਂ ਲੋਕ ਭਲਾਈ ਦੇ ਕਾਰਜ਼ ਸ਼ੁਰੂ ਹੋਏ ਕੀਤੇ ਹਨ। ਸੰਸਥਾ ਵੱਲੋਂ ਜਿੱਥੇ ਆਰਥਿਕ ਤੌਰ ਤੇ ਕਮਜੋਰ ਲੋਕਾਂ ਦੀ ਮੱਦਦ ਕੀਤੀ ਜਾਂਦੀ ਹੈ ਉੱਥੇ ਗਰੀਬਾਂ ਲਈ ਮੈਡੀਕਲ ਸੇਵਾ ਅਤੇ ਸਿੱਖਿਆ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਜਿਲ੍ਹਾ ਫਿਰੋਜ਼ਪੁਰ ਵਿੱਚ ਫਿਰੋਜ਼ਪੁਰ ਅਤੇ ਮੱਖੂ ਵਿੱਚ ਦੋ ਅਧੁਨਿਕ ਤਕਨੀਕ ਨਾਲ ਲੈਸ ਲੈਬੋਰਟਰੀਆਂ ਖੋਲੀਆਂ ਗਈਆਂ ਹਨ ਜਿੱਥੇ ਬਹੁਤ ਘੱਟ ਰੇਟਾਂ ਤੇ ਮਨੁੱਖੀ ਸਰੀਰ ਦੀਆਂ ਬਿਮਾਰੀਆਂ ਦੇ ਟੈਸਟ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਲੈਬੋਰਟਰੀਆਂ ਦਾ ਜਰੂਰ ਲਾਹਾ ਲੈਣਾ ਚਾਹੀਦਾ ਹੈ। ਇਸ ਮੌਕੇ ਤੇ ਉਨ੍ਹਾਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ । ਇਸ ਮੌਕੇ ਤੇ ਅਮਰਜੀਤ ਕੌਰ ਛਾਬੜਾ, ਬਹਾਦਰ ਸਿੰਘ ਭੁੱਲਰ ਬਲਾਕ ਪ੍ਰਧਾਨ, ਦਵਿੰਦਰ ਸਿੰਘ ਛਾਬੜਾ ਪ੍ਰਧਾਨ ਮੱਖੂ,ਕਿਰਨ ਪੇਂਟਰ, ਵਿਜੇ ਕੁਮਾਰ ਬਹਿਲ ਪ੍ਰਧਾਨ ਮੱਲਾਂ ਵਾਲਾ,ਪ੍ਰਦੀਪ ਬਹਿਲ,ਰਣਜੀਤ ਸਿੰਘ ਰਾਏ ਪ੍ਰਧਾਨ ਜ਼ੀਰਾ, ਜਗਸੀਰ ਸਿੰਘ ਜ਼ੀਰਾ,ਗੁਰਦੇਵ ਸਿੰਘ ਗਿੱਲ ਅਤੇ ਰਾਜਿੰਦਰ ਕੁਮਾਰ ਸਮੇਤ ਕਈ ਹੋਰ ਆਹੁਦੇਦਾਰ ਵੀ ਮੋਜੂਦ ਸਨ।
ਕੈਪਸ਼ਨ -ਲੋੜਵੰਦ ਪਰਿਵਾਰਾਂ ਨੂੰ ਆਰÎਥਿਕ ਸਹਾਇਤਾ ਰਾਸ਼ੀ ਦੇ ਚੈਕ ਵੰਡਦੇ ਹੋਏ ਸਰਬੱਤ ਦਾ ਭਲਾ ਟਰੱਸਟ ਦੀ ਟੀਮ ।

Today Now News

RELATED ARTICLES
- Advertisment -

POPULAR POSTS