17.4 C
Chandigarh

TODAY NOW NEWS

Friday, March 20, 2026
HomeBREAKING NEWSCM ਚੰਨੀ ਨੇ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਕਰਦਿਆਂ ਲਏ ਵੱਡੇ ਫ਼ੈਸਲੇ;...

CM ਚੰਨੀ ਨੇ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਕਰਦਿਆਂ ਲਏ ਵੱਡੇ ਫ਼ੈਸਲੇ; ਪੜ੍ਹੋ ਪੂਰੀ ਖ਼ਬਰ

 ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੱਦੀ ਸਰਬਸਾਂਝੀ ਮੀਟਿੰਗ ਖਤਮ ਹੋ ਗਈ ਹੈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਹਨ। ਇਸ ਤੋਂ ਪਹਿਲਾਂ ਮੀਟਿੰਗ ‘ਚ ਸਰਹੱਦੀ ਸੁਰੱਖਿਆ ਬਲ (ਬੀਐਸਐਫ) ਦਾ ਅਧਿਕਾਰ ਵਧਾਉਣ ‘ਤੇ ਚਰਚਾ ਕੀਤੀ ਗਈ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਸਬੰਧੀ ਸਰਬ ਸਾਂਝੀ ਮੀਟਿੰਗ ਲਈ ਸਾਰੀਆਂ ਪਾਰਟੀਆਂ ਨੂੰ ਸੱਦਿਆ ਗਿਆ ਸੀ। ਮੀਟਿੰਗ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਆਮ ਆਦਮੀ ਪਾਰਟੀ ਵੱਲੋਂ ਵਿਰੋਧੀ ਦਲ ਦੇ ਆਗੂ ਹਰਪਾਲ ਚੀਮਾ ਤੇ ਅਮਨ ਅਰੋੜਾ, ਅਕਾਲੀ ਦਲ ਦੇ ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ. ਦਲਜੀਤ ਚੀਮਾ ਵੀ ਮੌਜ਼ੂਦ ਰਹੇ।

ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਫ਼ੈਸਲੇ ਕਰਦਿਆਂ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਸਰਕਾਰ ਨਾਲ ਮਿਲਕੇ ਸਰਵਸੰਮਤੀ ਨਾਲ ਮਤਾ ਪਾਸ ਕੀਤਾ ਹੈ ਕਿ ਇਸ ਨੋਟੀਫਿਕੇਸ਼ਨ ਨੂੰ ਰੱਦ ਕੀਤਾ ਜਾਵੇਗਾ। ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਛੇਤੀ ਹੀ ਇਸ ਮੁੱਦੇ ਉਤੇ ਵਿਸ਼ੇਸ਼ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਜਾਵੇਗਾ।

ਇਸ ਤੋਂ ਇਲਾਵਾ ਇਹ ਵੀ ਫੈਸਲਾ ਕੀਤਾ ਗਿਆ ਕਿ ਪੰਜਾਬ ਪੰਜਾਬੀਅਤ ਦੇ ਨਾਲ ਜੁੜੇ ਹੈ। ਉਨ੍ਹਾਂ ਕਿ ਸਾਡੇ ਹੱਕਾਂ ਉਤੇ ਇਕ ਕਿਸਮ ਦਾ ਢਾਕਾ ਮਾਰਿਆ ਗਿਆ ਹੈ। ਸਾਰੀਆਂ ਪਾਰਟੀਆਂ ਇਕੱਠੀਆਂ ਹੋ ਕੇ ਇਸ ਫੈਸਲੇ ਵਿਰੁੱਧ ਸੰਘਰਸ਼ ਵਿੱਚ ਕੁੱਦਣਗੀਆਂ। ਪੰਜਾਬ ਦਾ ਕਰੀਬ 600 ਕਿਲੋਮੀਟਰ ਬਾਰਡਰ ਪਾਕਿਸਤਾਨ ਨਾਲ ਲੱਗਦਾ ਹੈ, ਪਹਿਲਾਂ ਬੀਐੱਸਐਫ ਬਾਰਡਰ ਤੱਕ ਹੀ ਸੀਮਤ ਸੀ, ਹੁਣ ਕੇਂਦਰ ਨੇ ਇਹ ਅਘਿਕਾਰ ਬਾਰਡਰ ਤੋਂ 50 ਕਿਲੋਮੀਟਰ ਤੱਕ ਵਧਾ ਦਿੱਤਾ ਹੈ।

ਇਸ ਤੋਂ ਬਾਅਦ ਪੰਜਾਬ ਦੇ ਕੁੱਲ 50 ਹਜ਼ਾਰ ‘ਚੋਂ ਕਰੀਬ 27 ਹਜ਼ਾਰ ਕਿਮੀ ਇਲਾਕਾ ਬੀਐਸਐਫ ਦੇ ਅਧਿਕਾਰ ਅਧੀਨ ਆ ਗਿਆ ਹੈ। ਜਿਸ ਨਾਲ ਉਨ੍ਹਾਂ ਸਰਚ, ਗਿ੍ਰਫਤਾਰੀ ਤੇ ਬਰਾਮਦਗੀ ਦਾ ਅਧਿਕਾਰ ਮਿਲ ਗਿਆ। ਐਨਡੀਪੀਐਸ, ਕਸਟਮ ਤੇ ਪਾਸਪੋਰਟ ਐਕਟ ਦੇ ਇਹ ਅਧਿਕਾਰ ਮਿਲੇ ਹਨ, ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਵਿਰੋਧ ਪ੍ਰਗਟਾਇਆ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਅੱਤਵਾਦ ਨੂੰ ਖਤਮ ਕਰ ਸਕਦੀ ਹੈ, ਉਹ ਇਨ੍ਹਾਂ ਚੀਜ਼ਾਂ ਨਾਲ ਵੀ ਨਜਿੱਠ ਸਕਦੀ ਹੈ।

Today Now News

RELATED ARTICLES
- Advertisment -

POPULAR POSTS