16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਟ੍ਰੈਫਿਕ ਵਿਵਸਥਾ ਦਾ ਜਾਇਜ਼ਾ ਲੈਣ...

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਟ੍ਰੈਫਿਕ ਵਿਵਸਥਾ ਦਾ ਜਾਇਜ਼ਾ ਲੈਣ ਲਈ ਸਵੇਰੇ ਅਚਨਚੇਤ ਚੈਕਿੰਗ

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਜੀ.ਟੀ.ਰੋਡ ਉਤੇ ਲੱਗੇ ਨਾਕਿਆਂ ਦੀ ਅਸਲ ਸਥਿਤੀ ਜਾਣਨ ਅਤੇ ਸੜਕ ਉੱਪਰ ਭੀੜ ਵਾਲੀਆਂ ਥਾਂਵਾਂ ਉਤੇ ਟ੍ਰੈਫਿਕ ਵਿਵਸਥਾ ਦਾ ਜਾਇਜ਼ਾ ਲੈਣ ਲਈ ਸਵੇਰੇ ਅਚਨਚੇਤ ਚੈਕਿੰਗ ਕੀਤੀ ਗਈ।

ਸ. ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਫਤਿਹਗੜ੍ਹ ਸਾਹਿਬ ਜਿਲੇ ਅੰਦਰ ਟ੍ਰੈਫ਼ਿਕ ਵਿਵਸਥਾ ਲਈ ਪੁਲਿਸ ਦੇ ਢਿੱਲੇ ਪ੍ਰਬੰਧਾਂ ਉਤੇ ਨਾਖੁਸ਼ੀ ਪ੍ਰਗਟਾਈ। ਇਸੇ ਤਰ੍ਹਾਂ ਸਤਲੁਜ ਪੁੱਲ ਪਾਰ ਕਰਨ ਸਾਰ ਫਿਲੌਰ (ਜਲੰਧਰ ਜਿਲਾ) ਵਿੱਚ ਜੀ.ਟੀ. ਰੋਡ ਉੱਪਰ ਪੁਲਿਸ ਨਾਕੇ ਉਤੇ ਤਾਇਨਾਤ ਪੁਲਿਸ ਕਰਮੀਆਂ ਵੱਲੋਂ ਅਵੇਸਲੇਪਣ ਨਾਲ ਦਿੱਤੀ ਜਾ ਰਹੀ ਡਿਊਟੀ ਦਾ ਨੋਟਿਸ ਲੈਂਦਿਆਂ ਮੁਸਤੈਦੀ ਨਾਲ ਡਿਊਟੀ ਕਰਨ ਲਈ ਕਿਹਾ।

ਉਪ ਮੁੱਖ ਮੰਤਰੀ ਸ. ਰੰਧਾਵਾ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦਿਆਂ ਪੁਲਿਸ ਨੂੰ ਜਿੱਥੇ ਸੁਰੱਖਿਆ ਦੇ ਪੱਖ ਤੋਂ ਮੁਸਤੈਦੀ ਨਾਲ ਡਿਊਟੀ ਕਰਨੀ ਚਾਹੀਦੀ ਹੈ ਉੱਥੇ ਰਾਹਗੀਰਾਂ ਨੂੰ ਟ੍ਰੈਫ਼ਿਕ ਜਾਮ ਤੋਂ ਨਿਜਾਤ ਦਿਵਾਉਣ ਲਈ ਟ੍ਰੈਫਿਕ ਪੁਲਿਸ ਆਵਾਜਾਈ ਨੂੰ ਸੁਚਾਰੂ ਤਰੀਕੇ ਨਾਲ ਚਲਾਉਣਾ ਯਕੀਨੀ ਬਣਾਏ।

Today Now News

RELATED ARTICLES
- Advertisment -

POPULAR POSTS