
ਮਾਨਸਾ, 28 ਅਕਤੂਬਰ : ਗੁਰਜੰਟ ਸਿੰਘ ਬਾਜੇਵਾਲੀਆ/ ਨੌਜਵਾਨਾਂ ਨੂੰ ਆਪਣੀ ਵੋਟ ਬਣਾਉਣ ਅਤੇ ਵੋਟ ਪਾਉਣ ਲਈ ਜਾਗਰੂਕ ਕਰਨ ਹਿੱਤ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ਼੍ਰੀ ਮਹਿੰਦਰ ਪਾਲ ਦੀਆਂ ਹਦਾਇਤਾਂ ਅਤੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਉਪਕਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਸਿੱਖਿਆ ਅਫ਼ਸਰ ਮੈਡਮ ਅੰਜੂ ਗੁਪਤਾ ਅਤੇ ਉਪ ਜ਼ਿਲਾ ਸਿੱਖਿਆ ਅਫ਼ਸਰ ਸ਼੍ਰੀ ਜਗਰੂਪ ਸਿੰਘ ਭਾਰਤੀ ਦੀ ਅਗਵਾਈ ਵਿੱਚ ਜ਼ਿਲਾ ਮਾਨਸਾ ਦੇ 72 ਸੈਕੰਡਰੀ ਸਕੂਲਾਂ ਵਿੱਚ ਸਵੀਪ ਅਧੀਨ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਅਗਾਮੀ ਵਿਧਾਨ ਸਭਾ ਚੋਣਾਂ-2022 ਲਈ ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟ੍ਰੋਲ ਪਾਰਟੀਸਪੇਸ਼ਨ) ਤਹਿਤ ਨੌਜਵਾਨ ਵੋਟਰਾਂ ਨੂੰ ਵੋਟ ਬਣਾਉਣ ਅਤੇ ਵੋਟ ਦੀ ਸਹੀ ਵਰਤੋਂ ਕਰਨ ਲਈ ਭਾਸ਼ਣ ਅਤੇ ਪੇਟਿੰਗ ਮੁਕਾਬਲੇ ਕਰਵਾਏ ਗਏ।
ਪਿ੍ਰੰਸੀਪਲ ਕੰਵਲਜੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਕੂਲ ਦੇ ਨੋਡਲ ਅਫ਼ਸਰ ਸਵੀਪ ਵੱਲੋਂ ਨਵੀਆਂ ਵੋਟਾਂ ਬਣਾਉਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਨੌਜਵਾਨ ਪੀੜੀ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਸਕੂਲ ਪੱਧਰ ਦੇ ਭਾਸਣ ਅਤੇ ਪੇਟਿੰਗ ਮੁਕਾਬਲੇ ਕਰਵਾਏ ਗਏ।
ਉਨਾਂ ਦੱਸਿਆ ਕਿ ਪੇਟਿੰਗ ਮੁਕਾਬਲੇ ਵਿੱਚ ਸੁਮਨਪ੍ਰੀਤ ਕੌਰ, ਨਸੀਬ ਕੌਰ ਅਤੇ ਮਨਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰਾਂ ਭਾਸ਼ਣ ਮੁਕਾਬਲਿਆਂ ਵਿੱਚ ਖੁਸਪ੍ਰੀਤ ਕੌਰ, ਮਨਿੰਦਰ ਕੌਰ ਅਤੇ ਨਵਜੋਤ ਕੌਰ ਨੇ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਹਨਾਂ ਮੁਕਾਬਲਿਆਂ ਵਿੱਚ ਇਕਬਾਲ ਸਿੰਘ ਪੰਜਾਬੀ ਮਾਸਟਰ ਅਤੇ ਗੁਰਪ੍ਰੀਤ ਸਿੰਘ ਸ. ਸ. ਮਾਸਟਰ ਨੇ ਬਤੌਰ ਜੱਜ ਦੀ ਭੂਮਿਕਾ ਨਿਭਾਈ। ਮੁਕਾਬਲੇ ਦੌਰਾਨ ਜੇਤੂ ਰਹੇ ਵਿਦਿਆਰਥੀਆਂ ਨੂੰ ਸੰਸਥਾ ਦੇ ਮੁਖੀ ਨੇ ਸਨਮਾਨਿਤ ਕੀਤਾ ਅਤੇ ਵਧਾਈ ਦਿੱਤੀ।
ਇਸ ਮੌਕੇ ਜਗਦੇਵ ਸਿੰਘ, ਸੁਖਵਿੰਦਰ ਸਿੰਘ, ਸੁਰਜੀਤ ਸਿੰਘ, ਗੁਰਮੀਤ ਸਿੰਘ, ਹਰਦੀਪ ਸਿੰਘ, ਹਰਦੀਪ ਕੌਰ , ਨੀਲਮ ਰਾਣੀ ਅਤੇ ਵਿਦਿਆਰਥੀ ਮੌਜੂਦ ਸਨ ।






