
ਮਾਨਸਾ, 28 ਅਕਤੂਬਰ ਗੁਰਜੰਟ ਸਿੰਘ ਬਾਜੇਵਾਲੀਆ: ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਿਲ੍ਹਾ ਬਾਲ ਸੁਰੱਖਿਆ ਦਫਤਰ ਵੱਲੋ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ), ਖਿਆਲਾਂ ਕਲਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀਮਤੀ ਨਤੀਸ਼ਾਂ ਅੱਤਰੀ, ਬਾਲ ਸੁਰੱਖਿਆ ਅਫਸਰ ਵੱਲੋ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਬੱਚਿਆ ਨੂੰ ਜਾਣੂ ਕਰਵਾਇਆ। ਉਹਨਾਂ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਲੋੜਵੰਦਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ।
ਸ੍ਰੀ ਅਜੈ ਤਾਇਲ, ਬਾਲ ਸੁਰੱਖਿਆ ਅਫਸਰ ਵੱਲੋ ਬਾਲ ਭਿੱਖਿਆ, ਪੋਕਸੋ ਐਕਟ ਬਾਰੇ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ, ਇਸ ਤੋ ਇਲਾਵਾ ਉਹਨਾਂ ਵੱਲੋ ਅਨਾਥ ਬੱਚਿਆਂ ਦੀਆਂ ਸਕੀਮਾਂ ਫੋਸਟਰ ਕੇਅਰ ਅਤੇ ਸਪੌਂਸਰਸ਼ਿਪ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਅਨਾਥ ਬੱਚਾ ਮਿਲਦਾ ਹੈ ਤਾਂ ਸਾਡੇ ਨਾਲ ਸੰਪਰਕ ਕਰ ਸਕਦਾ ਹੈ।
ਸ੍ਰੀ ਰਜਿੰਦਰ ਕੁਮਾਰ ਕਾਉਂਸਲਰ ਵੱਲੋ ਬੱਚਿਆਂ ਨੂੰ ਪੜਾਈ ਵਿੱਚ ਆ ਰਹੀਆਂ ਸਮਸਿਆਵਾਂ ਨੂੰ ਹੱਲ ਕਰਨ, ਜਿੰਦਗੀ ਵਿੱਚ ਅੱਗੇ ਵੱਧਣ ਅਤੇ ਬੱਚਿਆਂ ਨੂੰ ਪੜਾਈ ਵਿੱਚ ਧਿਆਨ ਲਗਾਉਣ ਦੇ ਤਰੀਕੇ ਦੱਸੇ। ਇਸ ਮੌਕੇ ਚਾਇਲਡ ਲਾਈਨ ਵੱਲੋ ਸ੍ਰੀ ਰਵਿੰਦਰ ਸਿੰਘ ਵੱਲੋ ਬੱਚਿਆ ਨੂੰ ਚਾਇਲਡ ਲਾਈਨ ਨੰਬਰ 1098 ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਜੇਕਰ ਕੋਈ ਵੀ ਵਿਅਕਤੀ ਜਾਂ ਬੱਚਾ ਇਸ ਉਪਰ ਸ਼ਿਕਾਇਤ ਦਰਜ ਕਰਵਾਉਂਦਾ ਹੈ ਤਾਂ ਉਸ ਦੀ ਜਾਣਕਾਰੀ ਗੁਪਤ ਰੱਖੀ ਜਾਂਦੀ ਹੈ।
ਇਸ ਮੌਕੇ ਸਕੂਲ ਮੁੱਖੀ ਸ੍ਰੀ ਓਮ ਪ੍ਰਕਾਸ਼ ਮਿੱਢਾ, ਲੈਕਚਰਾਰ ਸ੍ਰੀ ਨਰਿੰਦਰ ਸਿੰਘ ਮਾਨਸ਼ਾਹੀਆ, ਸ੍ਰੀ ਦਿਆਨੰਦ, ਰਾਜਵੀਰ ਸ਼ਰਮਾ ਅਤੇ ਸਕੂਲ ਦਾ ਸਟਾਫ ਮੌਜੂਦ ਸਨ।






