17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕੀਤਾ ਜ਼ਿਲ੍ਹਾ ਜੇਲ੍ਹ ਦਾ ਦੌਰਾ

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕੀਤਾ ਜ਼ਿਲ੍ਹਾ ਜੇਲ੍ਹ ਦਾ ਦੌਰਾ

ਮਾਨਸਾ, 29 ਅਕਤੂਬਰ /ਗੁਰਜੰਟ ਸਿੰਘ ਬਾਜੇਵਾਲੀਆ/ ਜ਼ਿਲ੍ਹਾ ਸੈਸ਼ਨ ਜੱਜ ਮੈਡਮ ਨਵਜੋਤ ਕੌਰ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮਿਸ ਸ਼ਿਲਪਾ ਵਰਮਾ ਵੱਲੋਂ ਮਾਨਸਾ ਜੇਲ੍ਹ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਕੈਦੀਆਂ ਨੂੰ ਮਿਲ ਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਕੁੱਝ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਜੇਲ੍ਹ ਵਿੱਚ ਚੱਲ ਰਹੀਆਂ ਗਤੀਵਿਧੀਆਂ ਦਾ ਵੀ ਜਾਇਜ਼ਾ ਲਿਆ।
ਇਸ ਮੌਕੇ ਬੋਲਦਿਆਂ ਸੈਸ਼ਨ ਜੱਜ ਮੈਡਮ ਨਵਜੋਤ ਕੌਰ ਨੇ ਕਿਹਾ ਕਿ ਹਰ ਮਹੀਨੇ ਜੇਲ੍ਹ ਵਿੱਚ ਬੰਦ ਕੈਦੀਆਂ ਵਿੱਚੋਂ ਜਿਨ੍ਹਾਂ ਦੇ ਕੇਸ ਛੋਟੇ ਅਪਰਾਧ ਵਾਲੇ ਹਨ, ਉਨ੍ਹਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਜੋ ਜੇਲ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਦੀ ਗਿਣਤੀ ਨੂੰ ਘਟਾਇਆ ਜਾ ਸਕੇ ਤੇ ਉਨ੍ਹਾਂ ਵਿਅਕਤੀਆਂ ਨੂੰ ਮੌਕੇ ’ਤੇ ਹੀ ਨਿਆਂ ਮਿਲ ਸਕੇ। ਇਸ ਮੌਕੇ ਜੇਲ੍ਹ ਅਥਾਰਟੀ ਵੱਲੋਂ ਕਰਨਵੀਰ ਸਿੰਘ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS