17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਰਾਸ਼ਟਰੀ ਏਕਤਾ ਦਿਵਸ ਮੌਕੇ ਸਹੁੰ ਚੁੱਕ ਸਮਾਗਮ ਕਰਵਾਇਆ*ਦੇਸ਼ ਦੀ ਏਕਤਾ, ਅਖੰਡਤਾ ਅਤੇ...

ਰਾਸ਼ਟਰੀ ਏਕਤਾ ਦਿਵਸ ਮੌਕੇ ਸਹੁੰ ਚੁੱਕ ਸਮਾਗਮ ਕਰਵਾਇਆ
*ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਚੁੱਕੀ ਸਹੁੰ

ਮਾਨਸਾ, 31 ਅਕਤੂਬਰ ਗੁਰਜੰਟ ਸਿੰਘ ਬਾਜੇਵਾਲੀਆ/ ਰਾਸ਼ਟਰੀ ਏਕਤਾ ਦਿਵਸ ਮੌਕੇ ਭਾਰਤ ਦੇ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੇ ਉਦੇਸ਼ਾਂ ਨੂੰ ਯਾਦ ਕਰਦਿਆਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਖੁਦ ਨੂੰ ਸਮਰਪਿਤ ਕਰਨ ਦੀ ਸਹੁੰ ਚੁਕਾਈ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਉਪਕਾਰ ਸਿੰਘ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੇ ਮਨਾਂ ਅੰਦਰ ਦੇਸ਼ ਦੀ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਬਣਾਏ ਰੱਖਣ ਦੀ ਅਪੀਲ ਕੀਤੀ।
ਸਹੁੰ ਚੁੱਕ ਸਮਾਗਮ ਵਿੱਚ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਣ ਲਿਆ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਮਿਲ ਕੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਅਤੇ ਸਮਾਜ ’ਚ ਏਕਤਾ ਬਰਕਰਾਰ ਰੱਖਣ ਲਈ ਇੱਕਜੁਟ ਹੋ ਕੇ ਕੰਮ ਕਰਨਾ ਚਾਹੀਦਾ ਹੈ, ਤਾਂ ਜੋ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਿਆ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਨਵਨੀਤ ਜੋਸ਼ੀ, ਕਾਰਜ ਸਾਧਕ ਅਫ਼ਸਰ ਸ੍ਰੀ ਵਿਜੇ ਜਿੰਦਲ, ਸੁਪਰਡੈਂਟ ਸ਼੍ਰੀ ਜਗਸੀਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

Today Now News

RELATED ARTICLES
- Advertisment -

POPULAR POSTS