17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਨਸਾ ਜੇਲ੍ਹ ਦਾ ਦੌਰਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਨਸਾ ਜੇਲ੍ਹ ਦਾ ਦੌਰਾ

ਮਾਨਸਾ, 09 ਨਵੰਬਰ { ਗੁਰਜੰਟ ਸਿੰਘ ਬਾਜੇਵਾਲੀਆ} ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਦੇ ਸਕੱਤਰ ਮੈਡਮ ਸ਼ਿਲਪਾ ਵਰਮਾ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਨੇ ਕੈਦੀਆਂ ਤੋਂ ਉਹਨਾਂ ਦੀ ਵੱਖ-ਵੱਖ ਖੇਤਰਾਂ ਵਿਚ ਰੁਚੀਆਂ ਬਾਰੇ ਜਾਣਿਆ ਅਤੇ ਉਹਨਾਂ ਨੇ ਕੈਦੀਆਂ ਅਤੇ ਹਵਾਲਾਤੀਆਂ ਤੋਂ ਵੱਖ-ਵੱਖ ਵਿਸ਼ੇ ’ਤੇ ਵਿਚਾਰ ਸੁਣੇ। ਇਸ ਮੌਕੇ ਤੇ ਕੈਦੀਆਂ ਵੱਲੋਂ ਅਲੱਗ ਅਲੱਗ ਵਿਸ਼ਿਆਂ ਤੇ ਲੈਕਚਰ ਕੀਤਾ ਗਿਆ ਅਤੇ ਬਹੁਤ ਸਾਰੇ ਕੈਦੀਆਂ ਨੇ ਸੱਭਿਆਚਾਰਕ ਗੀਤ ਪੇਸ਼ ਕੀਤੇ। ਸਿੱਖ ਕੈਦੀ ਮੁਖਤਿਆਰ ਸਿੰਘ ਨੇ ਕਵੀਸ਼ਰੀ ਵੀ ਪੇਸ਼ ਕੀਤੀ।
ਇਸ ਮੌਕੇ ਬੋਲਦਿਆਂ ਮੈਡਮ ਸ਼ਿਲਪਾ ਵਰਮਾ ਨੇ ਦੱਸਿਆ ਕਿ ਚਾਹੇ ਕਿਸੇ ਵੀ ਕਾਰਨ ਇਹ ਲੋਕ ਜੇਲਾਂ ਵਿਚ ਬੰਦ ਹਨ ਪਰ ਇਹਨਾਂ ਦਾ ਵੱਖ-ਵੱਖ ਗਤੀਵਿਧਿਆਂ ਵਿਚ ਭਾਗ ਲੈਣਾ ਇਹਨਾਂ ਦੀ ਜੇਲ ਵਿਚ ਗੁਜਰ ਰਹੀ ਜਿੰਦਗੀ ਨੂੰ ਹੌਂਸਲਾ ਦਿੰਦਾ ਹੈ। ਉਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਸਬੰਧੀ ਅਤੇ ਸੱਤ ਸਾਲ ਤੋਂ ਘੱਟ ਸਜਾ ਵਾਲੇ ਅਪਰਾਧਾਂ ਵਿਚ ਦਲੀਲ ਤੋਲ ਮੋਲ ਰਾਹੀਂ ਕੇਸਾਂ ਦੇ ਨਿਪਟਾਰੇ ਉੱਪਰ ਜੋਰ ਦਿੱਤਾ। ਉਹਨਾਂ ਨੇ ਜੇਲ ਵਿਚ ਲਗਾਤਾਰ ਚੱਲ ਰਹੇ ਗੁਰੂਦੁਆਰਾ ਸਾਹਿਬ ਅਤੇ ਮੰਦਿਰ ਦੀ ਸੇਵਾ ਸੰਭਾਲ ਕਰਨ ਵਾਲੇ ਕੈਦੀਆਂ ਨੂੰ ਹੌਂਸਲਾ ਅਫਜਾਈ ਕਰਦਿਆਂ ਸਰਟੀਫਿਕੇਟ ਦਿੰਦੇ ਹੋਏ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਗਤੀਵਿਧੀ ਵਿਚ ਭਾਗ ਲੈਣ ਵਾਲੇ ਵਿਅਕਤੀਆਂ ਨੂੰ ਸਰਟੀਫਿਕੇਟ ਦੇ ਕੇ ਉਹਨਾਂ ਦੀ ਹੌਂਸਲਾ ਅਫਜਾਈ ਕੀਤੀ।
ਇਸ ਮੌਕੇ ਤੇ ਐਡਵੋਕੇਟ ਬਲਵੀਰ ਕੌਰ ਅਤੇ ਜ਼ਿਲ੍ਹਾ ਜੇਲ ਸੁਪਰਡੈਂਟ ਪਰਮਜੀਤ ਸਿੰਘ ਸਿੱਧੂ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS