17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤਖ਼ਾਲਸਾ...

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ
ਖ਼ਾਲਸਾ ਕਾਲਜ ਪਟਿਆਲਾ ਵਿਖੇ ਬੀਬੀ ਜਗੀਰ ਕੌਰ ਵੱਲੋਂ ਕੰਪੀਟੀਟਿਵ ਪ੍ਰੀਖਿਆਵਾਂ ਦੇ ਕੋਚਿੰਗ ਸੈਂਟਰ ਅਤੇ ਸਪੋਰਟਸ ਕੰਪਲੈਕਸ ਦਾ ਉਦਘਾਟਨ

ਪਟਿਆਲਾ 10 ਨਵੰਬਰ ()
ਖ਼ਾਲਸਾ ਕਾਲਜ ਪਟਿਆਲਾ ਵਿਖੇ ਅੱਜ ਬੀਬੀ ਜਗੀਰ ਕੌਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਰਤਸਰ ਸਾਹਿਬ ਜੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ੪੦੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿਵਲ ਸੇਵਾਵਾਂ ਦੀਆਂ ਕੰਪੀਟੇਟਿਵ ਪ੍ਰੀਖਿਆਵਾਂ ਲਈ ਕੋਚਿੰਗ ਸੈਂਟਰ ਅਤੇ ਸਪੋਰਟਸ ਕੰਪਲੈਕਸ ਦਾ ਉਦਘਾਟਨ ਕੀਤਾ ਗਿਆ । ਜਿਸ ਵਿੱਚ ਸਾਬਤ ਸੂਰਤ ਸਿੱਖ ਪ੍ਰੀਖਿਆਰਥੀਆਂ ਨੂੰ ਸਿਵਲ ਸੇਵਾਵਾਂ ਦੇ ਇਮਤਿਹਾਨਾਂ ਲਈ ਮੁਫਤ ਕੋਚਿੰਗ ਦਿੱਤੀ ਜਾਏਗੀ । ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਹਿੱਤ ਖ਼ਾਲਸਾ ਕਾਲਜ ਪਟਿਆਲਾ ਵਿਖੇ ਬਣਾਏ ਗਏ ਬਾਬਾ ਬੰਦਾ ਸਿੰਘ ਬਹਾਦਰ ਸਪੋਰਟਸ ਕੰਪਲੈਕਸ ਦਾ ਉਦਘਾਟਨ ਵੀ ਕੀਤਾ ਗਿਆ । ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸੰਚਾਲਤ ਕੀਤੇ ਜਾਣ ਵਾਲੇ ਗੁਰੂ ਤੇਗ ਬਹਾਦਰ ਖਾਲਸਾ ਪਬਲਿਕ ਸਕੂਲ ਧਾਮੋਮਾਜਰਾ ਦਾ ਵੀ ਨੀਂਹ ਪੱਥਰ ਰੱਖਿਆ ਗਿਆ ।

ਇਸ ਮੌਕੇ ਬੀਬੀ ਜਗੀਰ ਕੌਰ ਜੀ ਨੇ ਕਿਹਾ ਕਿ ਪੰਥ ਦੀ ਚੜ੍ਹਦੀ ਕਲਾ ਲਈ ਅਤੇ ਸਿੱਖ ਸਾਬਤ ਸੂਰਤ ਵਿਦਿਆਰਥੀਆਂ ਨੂੰ ਮੁਫਤ ਕੋਚਿੰਗ ਮੁਹੱਈਆ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਕਾਲਜ ਪਟਿਆਲਾ ਵਿਖੇ ਕੋਚਿੰਗ ਸੈਂਟਰ ਸਥਾਪਿਤ ਕੀਤਾ ਗਿਆ ਹੈ। ਜਿਸ ਵਿੱਚ ਆਈ.ਏ.ਐਸ. ਪੀ.ਸੀ.ਐਸ. ਅਤੇ ਹੋਰ ਉੱਚ ਅਹੁਦਿਆਂ ਦੇ ਇਮਤਿਹਾਨਾਂ ਲਈ ਮੁਫਤ ਕੋਚਿੰਗ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਟਿਆਲਾ ਸ਼ਹਿਰ ਵਿੱਚ ਆਪਣਾ ਪਹਿਲਾ ਪਬਲਿਕ ਸਕੂਲ ਆਰੰਭ ਕੀਤਾ ਜਾ ਰਿਹਾ ਹੈ ਜੋ ਕਿ ਸੀ. ਬੀ. ਐਸ. ਸੀ. ਤੋਂ ਮਾਨਤਾ ਪ੍ਰਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਮਿਆਰੀ ਵਿੱਦਿਆ ਪ੍ਰਦਾਨ ਕਰਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਹਮੇਸ਼ਾਂ ਹੀ ਤਰਜੀਹ ਰਿਹਾ ਹੈ। ਸਾਡੀ ਇਹ ਕੋਸ਼ਿਸ਼ ਰਹਿੰਦੀ ਹੈ ਕਿ ਸਾਡੇ ਵਿਦਿਆਰਥੀ ਵਿਸ਼ਵ ਪੱਧਰ ਦੀ ਸਿੱਖਿਆ ਨੂੰ ਗ੍ਰਹਿਣ ਕਰਨ ਅਤੇ ਕੌਮ ਦਾ ਨਾਮ ਸਮੁੱਚੇ ਵਿਸ਼ਵ ਵਿਚ ਚਮਕਾਉਣ। ਖੇਡਾਂ ਦੀ ਮਹੱਤਤਾ ਦੀ ਗੱਲ ਕਰਦੇ ਉਨ੍ਹਾਂ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਸਪੋਰਟਸ ਕੰਪਲੈਕਸ ਦੀ ਸਥਾਪਨਾ ਨਾਲ ਵਿਦਿਆਰਥੀਆਂ ਨੂੰ ਉੱਚ ਪੱਧਰ ਦੀਆਂ ਖੇਡ ਸੁਵਿਧਾਵਾਂ ਦਿੱਤੀਆਂ ਜਾਣਗੀਆਂ। ਜਿਸ ਨਾਲ ਸਾਡੇ ਵਿਦਿਆਰਥੀ ਵਧੀਆ ਖੇਡ ਦਾ ਪ੍ਰਦਰਸ਼ਨ ਕਰ ਸਕਣਗੇ।
ਸ. ਸੁਰਜੀਤ ਸਿੰਘ ਰੱਖੜਾ ਆਨਰੇਰੀ ਸਕੱਤਰ ਕਾਲਜ ਗਵਰਨਿੰਗ ਬਾਡੀ ਅਤੇ ਸਾਬਕਾ ਮੰਤਰੀ ਪੰਜਾਬ ਸਰਕਾਰ ਨੇ ਇਸ ਮੌਕੇ ਖੁਸ਼ੀ ਦਾ ਇਜਹਾਰ ਕਰਦੇ ਹੋਏ ਕਿਹਾ ਕਿ ਖ਼ਾਲਸਾ ਕਾਲਜ ਪਟਿਆਲਾ ਪੰਜਾਬ ਦੀ ਹੀ ਨਹੀਂ ਬਲਕਿ ਭਾਰਤ ਦੀ ਇਕ ਉੱਭਰਦੀ ਵਿੱਦਿਅਕ ਸੰਸਥਾ ਹੈ। ਜਿਸ ਵਿੱਚ ਕੋਚਿੰਗ ਸੈਂਟਰ ਬਾਬਾ ਬੰਦਾ ਸਿੰਘ ਬਹਾਦਰ ਸਪੋਰਟਸ ਕੰਪਲੈਕਸ ਅਤੇ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੀ ਸਥਾਪਨਾ ਨਾਲ ਇਸ ਦੀ ਤਰੱਕੀ ਦਾ ਰਾਹ ਹੋਰ ਵੀ ਮੋਕਲਾ ਹੋ ਜਾਵੇਗਾ।
ਸ. ਹਰਜਿੰਦਰ ਸਿੰਘ ਧਾਮੀ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਮੌਕੇ ਕਿਹਾ ਕਿ ਕੌਮ ਦੀ ਤਰੱਕੀ ਦਾ ਰਾਹ ਵਿੱਦਿਅਕ ਸੰਸਥਾਵਾਂ ਵਿੱਚੋਂ ਹੋ ਕੇ ਗੁਜ਼ਰਦਾ ਹੈ। ਜੇਕਰ ਸਾਡੀਆਂ ਵਿੱਦਿਅਕ ਸੰਸਥਾਵਾਂ ਸਰਬ ਰੂਪ ਵਿਚ ਸੰਪੰਨ ਹੋਣਗੀਆਂ ਤਾਂ ਕੌਮ ਵੀ ਵਰਤਮਾਨ ਦੀਆਂ ਔਕੜਾਂ ਨੂੰ ਸਹਿਜੇ ਹੀ ਪਾਰ ਕਰ ਲਵੇਗੀ।
ਸ. ਸੁਖਮਿੰਦਰ ਸਿੰਘ ਵਿੱਦਿਆ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈਆਂ ਜਾ ਰਹੀਆਂ ਵਿੱਦਿਅਕ ਸੰਸਥਾਵਾਂ ਵਿੱਚ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ।
ਸ. ਸਤਵਿੰਦਰ ਸਿੰਘ ਟੌਹੜਾ ਮੈਂਬਰ ਅੰਤਿ੍ਰਗ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਉਹ ਕੌਮਾਂ ਤਰੱਕੀ ਕਰਦੀਆਂ ਹਨ ਜੋ ਆਪਣੇ ਬੱਚਿਆਂ ਨੂੰ ਵਿੱਦਿਆ ਦੇ ਪੱਧਰ ਤੇ ਸਮੇਂ ਦੇ ਹਾਣ ਦਾ ਬਣਾਉਣ ਲਈ ਯਤਨਸ਼ੀਲ ਰਹਿੰਦੀਆਂ ਹਨ।
ਡਾ. ਧਰਮਿੰਦਰ ਸਿੰਘ ਉੱਭਾ ਪਿ੍ਰੰਸੀਪਲ ਖ਼ਾਲਸਾ ਕਾਲਜ ਪਟਿਆਲਾ ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਾਡੇ ਲਈ ਅੱਜ ਦਾ ਦਿਨ ਬਹੁਤ ਹੀ ਸੁਭਾਗਾ ਹੈ ਜਦੋਂ ਖ਼ਾਲਸਾ ਕਾਲਜ ਪਟਿਆਲਾ ਵਿਖੇ ਸਪੋਰਟਸ ਕੰਪਲੈਕਸ, ਕੋਚਿੰਗ ਸੈਂਟਰ ਅਤੇ ਪਬਲਿਕ ਸਕੂਲ ਦਾ ਸ਼ੁੱਭ ਆਰੰਭ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਬੀਬੀ ਜਗੀਰ ਕੌਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਇਸ ਨਾਲ ਖ਼ਾਲਸਾ ਕਾਲਜ ਦੀ ਸਮਰੱਥਾ ਵਿਚ ਹੋਰ ਵਾਧਾ ਹੋਵੇਗਾ। ਇਸ ਮੌਕੇ ਸ. ਨਿਰਮਲ ਸਿੰਘ ਹਰਿਆਉ ਮੈਂਬਰ ਸ਼੍ਰੋਮਣੀ ਕਮੇਟੀ ,ਬੀਬੀ ਕੁਲਦੀਪ ਕੌਰ ਟੌਹੜਾ ਮੈਂਬਰ ਸ੍ਰੋਮਣੀ ਕਮੇਟੀ , ਸ. ਭੁਪਿੰਦਰ ਸਿੰਘ ਭਲਵਾਨ ਮੈਂਬਰ ਅੰਤਿ੍ਰਗ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਸ. ਕੁਲਦੀਪ ਸਿੰਘ ਨੱਸੂਪੁਰ ਮੈਂਬਰ ਸ਼੍ਰੋਮਣੀ ਕਮੇਟੀ, ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS