ਗੜ੍ਹਦੀਵਾਲਾ : ਬੀਤੀ ਰਾਤ ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਸ਼ਹਿਰ ਦੇ ਇੱਕ ਪ੍ਰਸਿੱਧ ਮੰਦਿਰ ਮਿੱਟੀ ਪੁੱਟ ਖੁਹੀ ਮੰਦਰ ਦੇ ਪੁਜਾਰੀ ਨੂੰ ਅਣਪਛਾਤੇ ਲੋਕਾਂ ਵਲੋਂ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।

ਜਾਣਕਾਰੀ ਅਨੁਸਾਰ ਪੁਜਾਰੀ ਅਖਿਲੇਸ਼ ਪਾਂਡੇ ਨਿਵਾਸੀ ਮੱਧ ਪ੍ਰਦੇਸ਼ ਜੋ ਕਿ ਮੰਦਰ ‘ਚ ਪਿਛਲੇ ਤਿੰਨ ਸਾਲਾਂ ਤੋਂ ਆਪਣੇ ਪਰਿਵਾਰ ਸਮੇਤ ਰਹਿ ਰਿਹਾ ਸੀ। ਬੀਤੀ ਰਾਤ ਅਣਪਛਾਤੇ ਲੋਕਾਂ ਵਲੋਂ ਉਸ ਨੂੰ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਜਿਸਦੀ ਇਲਾਜ ਦੌਰਾਨ ਮੌਤ ਹੋ ਗਈ।
ਸੂਚਨਾ ਮਿਲਦੇ ਹੀ ਥਾਣਾ ਦਸੂਹਾ ਦੇ ਐਸਐਚਓ ਗੁਰਪ੍ਰੀਤ ਸਿੰਘ ਨੇ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ।
ਪੁਲਿਸ ਵਲੋਂ ਮੰਦਰ ‘ਚ ਲੱਗੇ ਕੈਮਰਿਆਂ ਦੀ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਵਲੋਂ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਗੌਰਵ






