ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਵੱਲੋਂ ਕੀਤੇ ਟਵੀਟ ਮੁਤਾਬਕ ਬਾਦਲ ਨੇ ਸੁਨੀਤਾ ਚੌਧਰੀ ਨੂੰ ਬਲਾਚੌਰ, ਜਸਪਾਲ ਸਿੰਘ ਬਿੱਟੂ ਚੱਠਾ ਨੂੰ ਪਟਿਆਲਾ ਦਿਹਾਤੀ ਅਤੇ ਯੂਥ ਆਗੂ ਬਚਿੱਤਰ ਸਿੰਘ ਕੋਹਾੜ ਨੂੰ ਸ਼ਾਹਕੋਟ ਹਲਕੇ ਤੋਂ ਪਾਰਟੀ ਉਮੀਦਵਾਰ ਐਲਾਨਿਆ ਹੈ।




