17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਜਿਲ੍ਹੇ 'ਚ ਪ੍ਰਧਾਨ ਮੰਤਰੀ ਅਵਾਸ ਯੋਜਨਾ ਗਾ੍ਮੀਣ ਤਹਿਤ 5869 ਲਾਭਪਾਤਰੀਆਂ ਨੂੰ ਮਿਲੇਗਾ...

ਜਿਲ੍ਹੇ ‘ਚ ਪ੍ਰਧਾਨ ਮੰਤਰੀ ਅਵਾਸ ਯੋਜਨਾ ਗਾ੍ਮੀਣ ਤਹਿਤ 5869 ਲਾਭਪਾਤਰੀਆਂ ਨੂੰ ਮਿਲੇਗਾ ਲਾਭ-ਵਧੀਕ ਡਿਪਟੀ ਕਮਿਸ਼ਨਰ

ਮਾਨਸਾ, 16 ਨਵੰਬਰ/ਗੁਰਜੰਟ ਸਿੰਘ ਬਾਜੇਵਾਲੀਆ/ ਜਿ਼ਲ੍ਹਾ ਮਾਨਸਾ ਵਿੱਚ ਪ੍ਰਧਾਨ ਮੰਤਰੀ ਅਵਾਸ ਯੋਜਨਾ ਗ੍ਰਾਮੀਣ ਤਹਿਤ ਕੁੱਲ 6671 ਲਾਭਪਾਤਰੀਆਂ ਦੀ ਚੋਣ ਕੀਤੀ ਗਈ ਸੀ। ਵੈਰੀਫਿਕੇਸਨ ਕਰਨ ਉਪਰੰਤ 5869 ਲਾਭਪਾਤਰੀਆਂ ਦੀ ਲਿਸਟ ਫਾਇਨਲ ਕੀਤੀ ਗਈ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅਮਨਪ੍ਰੀਤ ਕੌਰ ਸੰਧੂ ਨੇ ਦਿੱਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਅਵਾਸ ਯੋਜਨਾ ਗ੍ਰਾਮੀਣ ਤਹਿਤ ਚੁਣੇ ਗਏ ਲਾਭਪਾਤਰੀਆਂ ਦੀ ਵੈਰੀਫਿਕੇਸਨ ਉਪਰੰਤ ਲਿਸਟਾ ਪਿੰਡਾਂ ਅਤੇ ਬਲਾਕ ਵਿਖੇ ਸਾਝੀਆਂ ਥਾਵਾਂ ਉਪਰ ਚਸਪਾ ਕੀਤੀਆ ਜਾ ਰਹੀਆਂ ਹਨ। ਇਸ ਸਬੰਧੀ ਜੇਕਰ ਕਿਸੇ ਯੋਗ ਵਿਅਕਤੀ ਦਾ ਨਾਮ ਕੱਟਿਆ ਗਿਆ ਹੈ ਤਾਂ ਉਹ ਆਪਣੀ ਅਰਜੀ ਜਿਲ੍ਹਾ ਪ੍ਰੀਸ਼ਦ, ਮਾਨਸਾ ਦਫਤਰ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਵਿਖੇ ਦੇ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਜਿ਼ਲ੍ਹੇ ਨੂੰ ਕੁੱਲ 927 ਲਾਭਪਾਤਰੀਆਂ ਦਾ ਟੀਚਾ ਵਿੱਤੀ ਸਾਲ 2021—22 ਲਈ ਦਿੱਤਾ ਗਿਆ ਹੈ ਜੋ ਕਿ 31 ਅਪ੍ਰੈਲ 2022 ਤੱਕ ਮੁਕੰਮਲ ਕੀਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 120000 ਰੂਪੈ ਦਾ ਲਾਭ ਦਿੱਤਾ ਜਾਂਦਾ ਹੈ ਅਤੇ ਮਗਨਰੇਗਾ ਸਕੀਮ ਅਧੀਨ 90 ਦਿਹਾੜੀਆਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਵੱਲੋਂ ਸਮੂਹ ਪੰਚਾਇਤਾਂ ਨੂੰ ਅਪੀਲ ਕੀਤੀ ਗਈ ਕਿ ਪਹਿਲ ਦੇ ਅਧਾਰ ਤੇ ਯੋਗ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾਵੇ।

Today Now News

RELATED ARTICLES
- Advertisment -

POPULAR POSTS