
ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਦੇਹਾਂਤ ਹੋ ਗਿਆ ਹੈ। ਉਹ ਕਰੀਬ 77 ਵਰ੍ਹਿਆਂ ਦੇ ਸਨ ਤੇ ਕੁਝ ਸਮੇਂ ਤੋਂ ਬਿਮਾਰ ਸਨ। ਪੰਜਾਬੀ ਲੋਕ ਗਾਇਕੀ ਵਿਚ 45 ਸੈਕਿੰਡ ਦੀ ਹੇਕ ਲਾਉਣ ਦਾ ਰਿਕਾਰਡ ਉਨ੍ਹਾਂ ਦੇ ਨਾਂ ਹੈ। ਉਨ੍ਹਾਂ ਨੂੰ ਕਈ ਕੌਮੀ ਤੇ ਕੌਮਾਂਤਰੀ ਪੁਰਸਕਾਰ ਮਿਲੇ।
ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਹੁਣ ਇਸ ਦੁਨੀਆ ਵਿਚ ਨਹੀਂ ਰਹੇ। ਗੁਰਮੀਤ ਬਾਵਾ ਦੇ ਸਦੀਵੀਂ ਵਿਛੋੜਾ ਦੇ ਜਾਣ ਨਾਲ ਸੰਗੀਤ ਅਤੇ ਸਾਹਿਤਕ ਜਗਤ ਵਿਚ ਸੋਗ ਦੀ ਲਹਿਰ ਹੈ।



