17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਨਵਜੋਤ ਸਿੱਧੂ ਨੇ ਫਿਰ ਛੇੜਿਆ ਵਿਵਾਦ, ਕਹਿ ਦਿੱਤੀ ਵੱਡੀ ਗੱਲ

ਨਵਜੋਤ ਸਿੱਧੂ ਨੇ ਫਿਰ ਛੇੜਿਆ ਵਿਵਾਦ, ਕਹਿ ਦਿੱਤੀ ਵੱਡੀ ਗੱਲ

ਡੇਰਾ ਬਾਬਾ ਨਾਨਕ —

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ‘ਵੱਡਾ ਭਰਾ’ ਦੱਸ ਕੇ ਇਕ ਵਾਰ ਫਿਰ ਤੋਂ ਵਿਵਾਦਾਂ ‘ਚ ਘਿਰ ਗਏ ਹਨ। ਪਾਕਿਸਤਾਨ ਦੇ ਪ੍ਰਤੀ ਸਿੱਧੂ ਦੇ ਛਲਕੇ ਇਸ ਪ੍ਰੇਮ ‘ਤੇ ਭਾਜਪਾ ਨੇ ਤਿੱਖਾ ਨਿਸ਼ਾਨਾ ਸਾਧਿਆ ਹੈ ਅਤੇ ਇਸ ਨੂੰ ਕਾਂਗਰਸੀ ਨੇਤਾ ਰਾਹੁਲ ਗਾਂਧੀ ਦੇ ਇਸ਼ਾਰੇ ‘ਤੇ ਦਿੱਤਾ ਗਿਆ ਬਿਆਨ ਦੱਸਿਆ ਹੈ।

ਪਾਰਟੀ ਦੇ ਬੁਲਾਰੇ ਸੰਬਿਤ ਪਾਤਰਾ ਨੇ ਨਵੀਂ ਦਿੱਲੀ ‘ਚ ਮੀਡੀਆ ਨੂੰ ਸੰਬੋਧਨ ਕਰਦੇ ਰਾਹੁਲ ਅਤੇ ਪਿ੍ਰਯੰਕਾ ਗਾਂਧੀ ‘ਤੇ ਨਿਸ਼ਾਨਾ ਸਾਧਦੇ ਕਿਹਾ ਕਿ ਜਿਸ ਦਾ ਡਰ ਸੀ, ਉਹੀ ਹੋਇਆ। ਉਨ੍ਹਾਂ ਕਿਹਾ ਕਿ ਸਿੱਧੂ ਦਾ ਇਹ ਬਿਆਨ ਕਰੋੜਾਂ ਭਾਰਤੀਆਂ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇਹ ਕਾਂਗਰਸ ਦੀ ਸੋਚੀ ਸਮਝੀ ਸਾਜਿਸ਼ ਹੈ।

ਉਨ੍ਹਾਂ ਕਿਹਾ ਕਿ ਸਿੱਧੂ ਨੇ ਆਪਣੇ ਬਿਆਨ ‘ਚ ਕਿਹਾ ਹੈ ਕਿ ਇਮਰਾਨ ਖ਼ਾਨ ਮੇਰੇ ਵੱਡੇ ਭਰਾ ਵਰਗੇ ਹਨ। ਉਹ ਇਮਰਾਨ ਖ਼ਾਨ ਅਤੇ ਪਾਕਿਸਤਾਨ ਦੇ ਹੱਕ ਵਿਚ ਬਿਆਨ ਦਿੰਦੇ ਹਨ। ਸਿੱਧੂ ਪਾਕਿਸਤਾਨ ਨਾਲ ਰਿਸ਼ਤਾ ਵੱਡੇ ਭਰਾ ਤੱਕ ਲੈ ਆਏ ਹਨ, ਉਹ ਪਾਕਿਸਤਾਨ ਦਾ ਗੁਣਗਾਣ ਪਹਿਲਾਂ ਵੀ ਕਰਦੇ ਆਏ ਹਨ

Today Now News

RELATED ARTICLES
- Advertisment -

POPULAR POSTS