ਨਵੀਂ ਦਿੱਲੀ:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਦੇ ਖ਼ਿਲਾਫ਼ ਫੌਜਦਾਰੀ ਮੁਕੱਦਮਾ ਦਰਜ ਕਰਵਾਇਆ ਜਾਵੇਗਾ ਤੇ ਉਸ ਨੂੰ ਸਲਾਖਾਂ ਪਿੱਛੇ ਕਰਵਾਇਆ ਜਾਵੇਗਾ।

ਇਹ ਪ੍ਰਗਟਾਵਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ ਹੈ।
ਕੰਗਣਾ ਰਣੌਤ ਵਲੋਂ ਸਿੱਖ ਭਾਈਚਾਰੇ ਖ਼ਿਲਾਫ਼ ਸੋਸ਼ਲ ਮੀਡੀਆ ‘ਤੇ ਪਾਈਆਂ ਨਫ਼ਰਤ ਭਰੀਆਂ ਪੋਸਟਾਂ ‘ਤੇ ਪ੍ਰਤੀਕਰਮ ਦਿੰਦਿਆਂ ਸਿਰਸਾ ਨੇ ਕਿਹਾ ਕਿ ਕੰਗਣਾ ਰਣੌਤ ਲਗਾਤਾਰ ਸਿੱਖ ਭਾਈਚਾਰੇ ਦੇ ਖ਼ਿਲਾਫ਼ ਪੋਸਟਾਂ ਪਾ ਰਹੀ ਹੈ ਤੇ ਹੁਣ ਉਸ ਨੇ ਇੰਦਰਾ ਗਾਂਧੀ ਦੀ ਵਡਿਆਈ ਕਰਦਿਆਂ ਸਿੱਖਾਂ ਨੂੰ ਮੱਛਰ ਆਖਿਆ ਹੈ।






