17.1 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸਰਬੱਤ ਦਾ ਭਲਾ ਟਰੱਸਟ ਵੱਲੋਂ ਅੱਜ ਪਟਿਆਲਾ 'ਚ ਸਥਾਪਿਤ ਨਵੇਂ ਆਕਸੀਜਨ ਪਲਾਂਟ...

ਸਰਬੱਤ ਦਾ ਭਲਾ ਟਰੱਸਟ ਵੱਲੋਂ ਅੱਜ ਪਟਿਆਲਾ ‘ਚ ਸਥਾਪਿਤ ਨਵੇਂ ਆਕਸੀਜਨ ਪਲਾਂਟ ਦਾ ਉਦਘਾਟਨ

ਪਟਿਆਲਾ 26 ਨਵੰਬਰ (ਹਰਜਿਦਰ ਸਿੰਘ ਕਤਨਾ) :- ਬਿਨਾਂ ਕਿਸੇ ਤੋਂ ਇੱਕ ਪੈਸਾ ਵੀ ਇਕੱਠਾ ਕੀਤਿਆਂ ਆਪਣੀ ਜੇਬ ‘ਚੋਂ ਹੀ ਕਰੋੜਾਂ ਰੁਪਏ ਖ਼ਰਚ ਕਰਕੇ ਮਿਸਾਲੀ ਸੇਵਾ ਨਿਭਾਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐੱਸ.ਪੀ. ਸਿੰਘ ਓਬਰਾਏ ਵੱਲੋਂ ਸਰਕਾਰੀ ਮੈਡੀਕਲ ਕਾਲਜ ਅਤੇ ਰਾਜਿੰਦਰਾ ਹਸਪਤਾਲ ਪਟਿਆਲਾ ਨੂੰ ਦਾਨ ਵਿੱਚ ਦਿੱਤੇ ਗਏ ‘ਆਕਸੀਜਨ ਪਲਾਂਟ (ਪੀ.ਐਸ.ਏ.) 1000 ਐਲ.ਪੀ.ਐਮ. ਦਾ ਉਦਘਾਟਨ ਅੱਜ ਪੰਜਾਬ ਸਰਕਾਰ ਦੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਮੰਤਰੀ ਮਾਣਯੋਗ ਸ੍ਰੀ ਰਾਜ ਕੁਮਾਰ ਵੇਰਕਾ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਓਬਰਾਏ ਅਤੇ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਲੋਕ ਸ਼ੇਖਰ (ਆਈ.ਏ.ਐਸ.) ਵੱਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ। ਇਸ ਸ਼ਲਾਖਾ ਯੋਗ ਉਦਮ ਲਈ ਪਟਿਆਲਾ ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਐਚ.ਐਚ. ਰੇਖੀ ਵੱਲੋਂ ਆਪਣਾ ਵਿਸ਼ੇਸ਼ ਸਹਿਯੋਗ ਪਾਇਆ ਗਿਆ। ਇਸ ਮੌਕੇ, ਫ਼ਰੀਦਕੋਟ ਤੋਂ ਬਾਬਾ ਫ਼ਰੀਦ ਯੂਨੀਵਰਸਿਟੀ ਹੈਲਥ ਸਾਇੰਸਜ਼ ਦੇ ਵਾਇਸ ਚਾਂਸਲਰ, ਡਾ. ਰਾਜ ਬਹਾਦਰ ਅਤੇ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ ਵਿਸ਼ੇਸ਼ ਮਹਿਮਾਨ ਦੇ ਤੌਰ ‘ਤੇ ਸ਼ਾਮਿਲ ਹੋਏ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਦੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਮੰਤਰੀ ਮਾਣਯੋਗ ਸ੍ਰੀ ਰਾਜ ਕੁਮਾਰ ਵੇਰਕਾ ਅਤੇ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਲੋਕ ਸ਼ੇਖਰ (ਆਈ.ਏ.ਐਸ.) ਨੇ ਕੋਰੋਨਾ ਮਹਾਮਾਰੀ ਦੌਰਾਨ ਡਾ. ਐੱਸ.ਪੀ. ਸਿੰਘ ਓਬਰਾਏ ਵੱਲੋਂ ਪੰਜਾਬ ਸਮੇਤ ਹੋਰਨਾਂ ਸੂਬਿਆਂ ‘ਚ ਨਿਭਾਈਆਂ ਮਿਸਾਲੀ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵੇਲੇ ਸਰਕਾਰ ਨੂੰ ਵੱਡਾ ਸਹਿਯੋਗ ਕਰਨ ਲਈ ਪੰਜਾਬ ਸਰਕਾਰ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕਰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਡਾ. ਓਬਰਾਏ ਵੱਲੋਂ ਨਿਭਾਈਆਂ ਜਾਂਦੀਆਂ ਨਿਸ਼ਕਾਮ ਸੇਵਾਵਾਂ ਦੀ ਬਦੌਲਤ ਸਮੁੱਚੀ ਪੰਜਾਬੀਅਤ ਦਾ ਮਾਣ ਪੂਰੀ ਦੁਨੀਆਂ ਅੰਦਰ ਵਧਿਆ ਹੈ।

ਜ਼ਿਕਰਯੋਗ ਹੈ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਵੱਲੋਂ ਕਰੀਬ ਦੋ ਮਹੀਨੇ ਪਹਿਲਾਂ ਸੂਬੇ ‘ਚ 5 ਵੱਡੇ ਆਕਸੀਜਨ ਪਲਾਂਟ ਲਾਉਣ ਦੇ ਕੀਤੇ ਗਏ ਆਪਣੇ ਵਾਅਦੇ ਪੂਰੇ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਤੇ ਹਸਪਤਾਲ ਅੰਮ੍ਰਿਤਸਰ, ਬਾਬਾ ਫ਼ਰੀਦ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਫ਼ਰੀਦਕੋਟ, ਰਾਜਿੰਦਰਾ ਮੈਡੀਕਲ ਕਾਲਜ ਪਟਿਆਲਾ ਅਤੇ ਡਾ: ਬੀ.ਆਰ. ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਮੋਹਾਲੀ ਵਿਖੇ 5 ਬਹੁ-ਸਮਰੱਥਾ ਵਾਲੇ ਆਕਸੀਜਨ ਪਲਾਂਟ ਦਾ ਉਦਘਾਟਨ ਵੀ ਪਿੱਛਲੇ ਦਿਨੀਂ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ
ਦੁਆਰਾ ਕੀਤਾ ਗਿਆ ਜਿਨ੍ਹਾਂ ‘ਚੋਂ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਲੱਗੇ ਦੋ ਆਕਸੀਜਨ ਪਲਾਂਟਾਂ ਦਾ ਉਦਘਾਟਨ ਪਹਿਲਾਂ ਹੀ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਤੇ ਉਨ੍ਹਾਂ ਵੱਲੋਂ ਫ਼ਰੀਦਕੋਟ ਵਿਖੇ ਪਹੁੰਚ ਕੇ ਰਸਮੀ ਤੌਰ ‘ਤੇ ਕਰ ਦਿੱਤਾ ਗਿਆ ਸੀ। ਤੀਸਰੇ ਆਕਸੀਜਨ ਪਲਾਂਟ ਦਾ ਉਦਘਾਟਨ ਵੀ ਪਿੱਛਲੇ ਦਿਨੀਂ ਮੈਂਬਰ ਲੋਕ ਸਭਾ ਗੁਰਜੀਤ ਸਿੰਘ ਔਜਲਾ ਅਤੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਸਾਂਝੇ ਰੂਪ ‘ਚ ਟਰੱਸਟ ਮੁੱਖੀ ਡਾ. ਐੱਸ.ਪੀ.ਸਿੰਘ ਓਬਰਾਏ ਦੀ ਮੌਜੂਦਗੀ ‘ਚ ਕੀਤਾ ਗਿਆ, ਜਦੋਂ ਕਿ ਬਾਕੀ ਬਚਦੇ ਇੱਕ ਆਕਸੀਜਨ ਪਲਾਂਟ ਦਾ ਉਦਘਾਟਨ ਵੀ ਅੱਜ ਪੰਜਾਬ ਸਰਕਾਰ ਦੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਮੰਤਰੀ ਮਾਣਯੋਗ ਸ੍ਰੀ ਰਾਜ ਕੁਮਾਰ ਵੇਰਕਾ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਸਿੰਘ ਓਬਰਾਏ ਅਤੇ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਲੋਕ ਸ਼ੇਖਰ (ਆਈ.ਏ.ਐਸ.) ਵੱਲੋਂ ਸਾਂਝੇ ਤੌਰ ‘ਤੇ ਕਰ ਦਿੱਤਾ ਗਿਆ ਹੈ।

ਤੁਹਾਨੂੰ ਦੱਸਦਈਏ ਕਿ ਟਰੱਸਟ ਵੱਲੋਂ ਸਥਾਪਤ ਕੀਤਾ ਗਿਆ ਨਾਮਵਰ ਵਿਦੇਸ਼ੀ ਕੰਪਨੀ ਦਾ ਬਣਿਆ ਹਰੇਕ ਅਤਿ ਆਧੁਨਿਕ ਪਲਾਂਟ 1 ਮਿੰਟ ‘ਚ 1 ਹਜ਼ਾਰ ਲੀਟਰ ਆਕਸੀਜਨ ਪੈਦਾ ਕਰਨ ਦੀ ਸਮਰੱਥਾ ਰੱਖਦਾ ਹੈ। ਇਨ੍ਹਾਂ ਪਲਾਂਟਾਂ ਦੁਆਰਾ ਹਸਪਤਾਲ ‘ਚ ਦਾਖ਼ਲ ਮਰੀਜ਼ਾਂ ਦੇ ਬੈੱਡਾਂ ‘ਤੇ ਸਿੱਧੀ ਆਕਸੀਜਨ ਦੀ ਸਪਲਾਈ ਦਿੱਤੀ ਜਾਂਦੀ ਹੈ, ਪਰ ਉਨ੍ਹਾਂ ਵੱਲੋਂ ਇਨ੍ਹਾਂ ਸਾਰੇ ਪਲਾਂਟਾਂ ‘ਤੇ ਵਿਸ਼ੇਸ਼ ਬੂਸਟਰ ਵੀ ਲਗਵਾਏ ਗਏ ਹਨ ਤਾਂ ਜੋ ਲੋੜ ਪੈਣ ‘ਤੇ ਸਿਲੰਡਰ ਵੀ ਭਰੇ ਜਾ ਸਕਣ। ਇਨ੍ਹਾਂ 5 ਆਕਸੀਜਨ ਪਲਾਂਟਾਂ ਰਾਹੀਂ ਹਰ ਰੋਜ਼ 1500 ਸਿਲੰਡਰ ਭਰੇ ਜਾ ਸਕਦੇ ਹਨ।

Today Now News

RELATED ARTICLES
- Advertisment -

POPULAR POSTS