ਕਪੂਰਥਲਾ, 27 ਨਵੰਬਰ(ਨਿਰਮਲ ਸਿੰਘ)
ਪੰਜਾਬ ਦੇ ਤਕਨੀਕੀ ਸਿੱਖਿਆ, ਜਲ ਸੰਭਾਲ ਤੇ ਬਾਗਬਾਨੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵਲੋਂ ‘ਵਿਕਾਸ ਤੇ ਲੋਕ ਭਲਾਈ’ ਦੇ ਏਜੰਡੇ ਦੀ ਪੂਰਤੀ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ।

ਅੱਜ ਸਾਬਕਾ ਵਿਧਾਇਕ ਰਾਜਬੰਸ ਕੌਰ ਰਾਣਾ ਸਮੇਤ ਕਪੂਰਥਲਾ ਹਲਕੇ ਵਿਚ ਲਗਭਗ 2 ਕਰੋੜ ਰੁਪੈ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਨ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ‘ਸ਼ਾਇਦ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਸਮਾਜ ਦੇ ਹਰ ਵਰਗ ਨੂੰ ਪੰਜਾਬ ਸਰਕਾਰ ਉਸਦੀ ਪਹੁੰਚ ਤੇ ਉਸਦੀ ਭਲਾਈ ਲਈ ਕੰਮ ਕਰਦੀ ਮਹਿਸੂਸ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਬੇਜਮੀਨੇ ਲੋਕਾਂ ਨੂੰ ਪਲਾਟਾਂ ਦੀਆਂ ਸਨਦਾਂ ਦੇਣ ਦੇ ਲਾਰੇ ਤਾਂ ਪਿਛਲੇ ਕਈ ਦਹਾਕਿਆਂ ਤੋਂ ਲਗਾਏ ਜਾ ਰਹੇ ਸਨ, ਪਰ ਅਸਲ ਵਿਚ ਲੋੜਵੰਦਾਂ ਲੋਕ ਆਪਣੇ ਘਰਾਂ ਦੇ ਮਾਲਕ ਹੁਣ ਬਣੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਪੂਰਥਲਾ ਹਲਕੇ ਦੇ ਵਿਕਾਸ ਲਈ 10 ਕਰੋੜ ਰੁਪੈ ਦੀ ਗਰਾਂਟ ਜਾਰੀ ਕੀਤੀ ਜਾ ਰਹੀ ਹੈ, ਜਿਸ ਨਾਲ 100 ਫੀਸਦੀ ਆਬਾਦੀ ਨੂੰ ਪੀਣ ਵਾਲਾ ਪਾਣੀ, ਸੀਵਰੇਜ਼, ਪੱਕੀਆਂ ਗਲੀਆਂ ਮੁਹੱਈਆ ਕਰਵਾਈਆਂ ਜਾਣਗੀਆਂ।
ਕੈਬਨਿਟ ਮੰਤਰੀ ਵਲੋਂ ਧਾਲੀਵਾਲ ਦੋਨਾ ਵਿਖੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਨੂੰ ਪਲਾਂਟਾਂ ਦੀਆਂ ਸਨਦਾਂ ਦੀ ਵੰਡ ਕੀਤੀ ਗਈ। ਇਸ ਤੋਂ ਇਲਾਵਾ ਉਨ੍ਹਾਂ ਚੂਹੜਵਾਲ ਚੁੰਗੀ ਨੇੜੇ 40 ਲੱਖ ਰੁਪੈ ਦੀ ਲਾਗਤ ਵਾਲੀ ਸੜਕ ਦਾ ਉਦਘਾਟਨ ਕੀਤਾ। ਪਿੰਡ ਨੂਰਪੁਰ ਰਾਜਪੂਤਾਂ ਵਿਖੇ ਵੀ 40 ਲੱਖ ਦੀ ਲਾਗਤ ਵਾਲੀ, ਪਿੰਡ ਰੂਪਨਪੁਰ ਵਿਖੇ 50 ਲੱਖ ਰੁਪੈ ਦੀ ਲਾਗਤ ਵਾਲੀ ਸੜਕ, ਪਿੰਡ ਔਜਲਾ ਜੋਗੀ ਵਿਖੇ 60 ਲੱਖ ਰੁਪੈ ਦੀ ਲਾਗਤ ਵਾਲੀ ਸੜਕ ਦਾ ਉਦਘਾਟਨ ਕੀਤਾ।
ਉਨ੍ਹਾਂ ਬਜੁਰਗਾਂ ਨੂੰ ਸਤਿਕਾਰ ਦਿੰਦਿਆਂ ਪਿੰਡ ਰੂਪਨਪੁਰ ਵਿਖੇ ਸੜਕ ਦੇ ਕੰਮ ਦਾ ਉਦਘਾਟਨ ਦੀ ਰਸਮ ਵੀ ਉਨ੍ਹਾਂ ਹੱਥੋਂ ਕਰਵਾਈ।
ਉਨ੍ਹਾਂ ਪਿੰਡਾਂ ਦੇ ਸਰਪੰਚਾਂ ਤੇ ਮੋਹਤਬਰ ਲੋਕਾਂ ਅਪੀਲ ਕੀਤੀ ਕਿ ਉਹ ਵਿਕਾਸ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਤੇ ਕੰਮ ਦੀ ਗੁਣਵੱਤਾ ਬਣਾਈ ਰੱਖਣ ਲਈ ਨਿਗਰਾਨ ਦੀ ਭੂਮਿਕਾ ਨਿਭਾਉਣ।
ਇਸ ਮੌਕੇ ਮੇਅਰ ਕੁਲਵੰਤ ਕੌਰ, ਮਾਰਕੀਟ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ, ਮਾਰਕੀਟ ਕਮੇਟੀ ਦੇ ਵਾਇਸ ਚੇਅਰਮੈਨ ਰਜਿੰਦਰ ਕੌੜਾ, ਸੀਨੀਅਰ ਕੌਂਸਲਰ ਨਰਿੰਦਰ ਮਨਸੂ, ਬਲਾਕ ਸੰਮਤੀ ਮੈਂਬਰ ਗੁਰਦੀਪ ਸਿੰਘ ਬਿਸ਼ਨਪੁਰ ਤੇ ਪਿੰਡਾਂ ਦੇ ਸਰਪੰਚ-ਪੰਚ ਹਾਜ਼ਰ ਸਨ।
ਕੈਪਸ਼ਨ-ਕਪੂਰਥਲਾ ਵਿਖੇ ਚੁੰਗੀ ਚੂਹੜਵਾਲ ਤੋਂ ਬਿਸ਼ਨਪੁਰ ਨੂੰ ਸੜਕ ਨੂੰ ਚੌੜਾ ਕੀਤੇ ਜਾਣ ਦੇ ਕੰਮ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਤੇ ਹੋਰ।
ਕੈਪਸ਼ਨ-ਪਿੰਡ ਧਾਲੀਵਾਲ ਦੋਨਾ ਵਿਖੇ ਐਸ.ਸੀ. ਭਾਈਚਾਰੇ ਨੂੰ ਪਲਾਂਟਾਂ ਦੀਆਂ ਸਨਦਾਂ ਵੰਡਣ ਮੌਕੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਲਾਭਪਾਤਰੀ ਔਰਤਾਂ ਨਾਲ।
ਕੈਪਸ਼ਨ-ਰੂਪਨਪੁਰ ਵਿਖੇ ਸੜਕ ਦੇ ਉਦਘਾਟਨ ਮੌਕੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਤੇ ਸਾਬਕਾ ਵਿਧਾਇਕ ਸ੍ਰੀਮਤੀ ਰਾਜਬੰਸ ਕੌਰ ਰਾਣਾ ਤੇ ਹੋਰ।






