16.8 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਦੋ ਦਸੰਬਰ ਨੂੰ ਇੱਕ ਰੋਜ਼ਾ ਪੰਜਾਬ ਦੌਰਾ ਕਰਨਗੇ ‘ਆਪ’ ਸੁਪਰੀਮੋਂ ਅਰਵਿੰਦ ਕੇਜਰੀਵਾਲ

ਦੋ ਦਸੰਬਰ ਨੂੰ ਇੱਕ ਰੋਜ਼ਾ ਪੰਜਾਬ ਦੌਰਾ ਕਰਨਗੇ ‘ਆਪ’ ਸੁਪਰੀਮੋਂ ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 1 ਦਸੰਬਰ
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਸੰਬਰ (ਵੀਰਵਾਰ) ਨੂੰ ਇੱਕ ਰੋਜ਼ਾ ਪੰਜਾਬ ਦੌਰੇ ’ਤੇ ਪਠਾਨਕੋਟ ਆਉਣਗੇ।
ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦੀ ਇਹ ਫੇਰੀ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਸਮਰਪਿਤ ਹੋਵੇਗੀ। ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਪੰਜਾਬ ਅਤੇ ਪੰਜਾਬੀਆਂ ਨੂੰ ਚੌਥੀ ਗਰੰਟੀ ਵੀ ਦੇਣਗੇ।
ਭਗਵੰਤ ਮਾਨ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦੁਪਿਹਰ ਨੂੰ ਪਠਾਨਕੋਟ ਪਹੁੰਚਣਗੇ। ਇਸ ਉਪਰੰਤ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਂਕ ਉਪਰ ਪਾਰਟੀ ਵੱਲੋਂ ਅਯੋਜਿਤ ‘ਤਿਰੰਗਾ ਯਾਤਰਾ’ ਦੀ ਅਗਵਾਈ ਕਰਨਗੇ। ਤਿਰੰਗਾ ਯਾਤਰਾ ਨੂੰ ਸੰਬੋਧਨ ਕਰਨ ਬਾਅਦ ਅਰਵਿੰਦ ਕੇਜਰੀਵਾਲ ਪੰਜਾਬ ਅਤੇ ਪੰਜਾਬ ਵਾਸੀਆਂ ਨੂੰ ਚੌਥੀ ਗਰੰਟੀ ਦੇਣਗੇ ਅਤੇ ਸ਼ਾਮ ਨੂੰ ਵਾਪਸ ਦਿੱਲੀ ਚਲੇ ਜਾਣਗੇ।
ਮਾਨ ਅਨੁਸਾਰ ਅਰਵਿੰਦ ਕੇਜਰੀਵਾਲ ਇਸ ਤੋਂ ਪਹਿਲਾਂ ਮੁਫ਼ਤ ਅਤੇ 24 ਘੰਟੇ ਬਿਜਲੀ ਦੀ ਪਹਿਲੀ ਗਰੰਟੀ, ਮੁਫ਼ਤ ਸਿਹਤ ਸੇਵਾਵਾਂ ਅਤੇ 16 ਹਜ਼ਾਰ ਮੁਹੱਲਾ ਕਲੀਨਿਕ ਬਣਾਉਣ ਦੀ ਦੂਜੀ ਗਰੰਟੀ ਅਤੇ 18 ਸਾਲ ਤੋਂ ਵੱਡੀ ਉਮਰ ਦੀਆਂ ਔਰਤਾਂ ਅਤੇ ਕੁੜੀਆਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣੀ ਦੀ ਤੀਜੀ ਗਰੰਟੀ ਦੇ ਚੁੱਕੇ ਹਨ। ਇਸੇ ਕੜੀ ’ਚ ਚੌਥੀ ਗਰੰਟੀ 2 ਦਸੰਬਰ ਨੂੰ ਪਠਾਨਕੋਟ ਵਿਖੇ ਦੇਣਗੇ।

Today Now News

RELATED ARTICLES
- Advertisment -

POPULAR POSTS