
ਨਵੀਂ ਦਿੱਲੀ : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ਉੱਤੇ ਪੂਰਾ ਇਕ ਸਾਲ ਅੰਦੋਲਨ ਕੀਤਾ ਹੈ।
ਇਹ ਤਿਨੋਂ ਕਾਨੂੰਨਾਂ ਨੂੰ ਰੱਦ ਕਰਨ ਲਈ ਬੀਤੀ 29 ਨਵੰਬਰ ਨੂੰ ਲੋਕ ਸਭਾ ਤੇ ਰਾਜ ਸਭਾ ਨੇ ਪ੍ਰਵਾਨਗੀ ਦੇ ਦਿੱਤੀ ਸੀ।
ਹੁਣ ਰਾਸ਼ਟਰਪਤੀ ਵੱਲੋਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਲਈ ਸਹਿਮਤੀ ਜਤਾਉਣ ਉੱਤੇ ਇਹ ਕਾਨੂੰਨ ਇਤਿਹਾਸ ਦੇ ਪੰਨਿਆਂ ਵਿੱਚ ਸਮਾ ਗਏ ਹਨ।




