17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਕਿਸਾਨ ਸਨਮਾਨ ਨਿਧੀ ਯੋਜਨਾ ਦੀ ਦੁਰਵਰਤੋਂ ਰੋਕਣ ਲਈ ਕੇਂਦਰ ਸੂਬਿਆਂ ਦੇ ਸੰਪਰਕ...

ਕਿਸਾਨ ਸਨਮਾਨ ਨਿਧੀ ਯੋਜਨਾ ਦੀ ਦੁਰਵਰਤੋਂ ਰੋਕਣ ਲਈ ਕੇਂਦਰ ਸੂਬਿਆਂ ਦੇ ਸੰਪਰਕ ਵਿਚ: ਨਰਿੰਦਰ ਤੋਮਰ

ਨਵੀਂ ਦਿੱਲੀ – ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਦੁਰਵਰਤੋਂ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਕੇਂਦਰ ਵੱਖ-ਵੱਖ ਰਾਜਾਂ ਨਾਲ ਲਗਾਤਾਰ ਸੰਪਰਕ ਵਿਚ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਇਸ ਅਭਿਲਾਸ਼ੀ ਯੋਜਨਾ ਤਹਿਤ ਹੁਣ ਤੱਕ ਦੇਸ਼ ਭਰ ਦੇ 11.5 ਕਰੋੜ ਕਿਸਾਨਾਂ ਦੇ ਖਾਤਿਆਂ ਵਿਚ 1.60 ਲੱਖ ਕਰੋੜ ਰੁਪਏ ਜਮ੍ਹਾਂ ਹੋ ਚੁੱਕੇ ਹਨ। ਤੋਮਰ ਉਪਰਲੇ ਸਦਨ ਵਿਚ ਪ੍ਰਸ਼ਨ ਕਾਲ ਦੌਰਾਨ ਪੂਰਕ ਸਵਾਲਾਂ ਦੇ ਜਵਾਬ ਦੇ ਰਹੇ ਸਨ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨਿਗਰਾਨੀ ਰੱਖਦੀ ਹੈ ਕਿ ਇਸ ਸਕੀਮ ਦੀ ਦੁਰਵਰਤੋਂ ਨਾ ਹੋਵੇ ਅਤੇ ਇਸ ਦੇ ਲਈ ਉਹ ਲਗਾਤਾਰ ਰਾਜਾਂ ਦੇ ਸੰਪਰਕ ਵਿਚ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਫੰਡਾਂ ਦੀ ਦੁਰਵਰਤੋਂ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਕਈ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਨੂੰ ਸ਼ੁਰੂ ਕਰਨ ਸਮੇਂ ਕਿਸਾਨਾਂ ਦੀ ਕੁੱਲ ਗਿਣਤੀ 15.5 ਕਰੋੜ ਦੇ ਕਰੀਬ ਹੋਣ ਦਾ ਅੰਦਾਜ਼ਾ ਲਗਾਇਆ ਗਿਆ ਸੀ
ਅਤੇ ਅਪਡੇਟ ਕੀਤੀ ਗਈ ਸੂਚੀ ਅਨੁਸਾਰ ਕਿਸਾਨਾਂ ਦੀ ਗਿਣਤੀ 12.5 ਕਰੋੜ ਹੈ, ਜਿਨ੍ਹਾਂ ਵਿਚੋਂ 11.5 ਕਰੋੜ ਦੇ ਕਰੀਬ ਕਿਸਾਨ ਰਜਿਸਟਰਡ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਇਕ ਨਿਰੰਤਰ ਪ੍ਰਕਿਰਿਆ ਹੈ। ਤੋਮਰ ਨੇ ਕਿਹਾ ਕਿ ਬਾਕੀ ਰਹਿੰਦੇ ਕਿਸਾਨਾਂ ਨੂੰ ਵੀ ਇਸ ਯੋਜਨਾ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪੱਛਮੀ ਬੰਗਾਲ ਇਸ ਯੋਜਨਾ ਵਿਚ ਸ਼ਾਮਲ ਨਹੀਂ ਸੀ ਪਰ ਹੁਣ ਉਹ ਵੀ ਇਸ ਵਿਚ ਸ਼ਾਮਲ ਹੋ ਗਿਆ ਹੈ।

Today Now News

RELATED ARTICLES
- Advertisment -

POPULAR POSTS