ਮਾਨਸਾ, 03 ਦਸੰਬਰ :ਗੁਰਜੰਟ ਸਿੰਘ ਬਾਜੇਵਾਲੀਆ/ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਵਰਿੰਦਰ ਸਿੰਘ ਬੈਂਸ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੀਆਂ ਹਦਾਇਤਾਂ ਅਨੁਸਾਰ ਅੱਜ ਸਥਾਨਕ ਬੱਚਤ ਭਵਨ ਵਿਖੇ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਮਨਾਇਆ ਗਿਆ, ਜਿਸ ਦੌਰਾਨ ਯੂ.ਡੀ.ਆਈ.ਡੀ. ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਸਿਵਲ ਸਰਜਨ ਡਾ. ਹਿਤੇਂਦਰ ਕੌਰ ਕਲੇਰ ਅਤੇ ਸਟੇਟ ਅਵਾਰਡੀ ਸ਼੍ਰੀ ਸੰਜੀਵ ਗੋਇਲ ਬਰੇਟਾ ਵੱਲੋਂ ਸਹਿਯੋਗ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਦਿਵਯਾਂਗ ਵਿਅਕਤੀਆਂ ਦੇ ਸਰਟੀਫਿਕੇਟਾਂ ਨੂੰ ਡਿਜੀਟਲ ਬਣਾਇਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਦਿਵਿਯਾਂਗ ਵਿਅਕਤੀਆਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਭਰੋਸਾ ਦਿੱਤਾ ਕਿ ਜੋ ਵੀ ਸਰਕਾਰ ਵੱਲੋਂ ਨਵੀਂ ਨੀਤੀ ਜਾਂ ਲਾਭ ਦਿੱਤਾ ਜਾਵੇਗਾ, ਉਸਨੂੰ ਇੰਨ-ਬਿੰਨ ਤੁਰੰਤ ਲਾਗੂ ਕੀਤਾ ਜਾਵੇਗਾ।






