17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਸ਼੍ਰੋਮਣੀ ਅਕਾਲੀ ਦਲ ਦੇ 101 ਸਾਲਾ ਸਥਾਪਨਾ ਦਿਹਾੜੇ `ਤੇ ਸ਼੍ਰੋਮਣੀ ਅਕਾਲੀ ਦਲ...

ਸ਼੍ਰੋਮਣੀ ਅਕਾਲੀ ਦਲ ਦੇ 101 ਸਾਲਾ ਸਥਾਪਨਾ ਦਿਹਾੜੇ `ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਸੈਮੀਨਾਰ ਦਾ ਆਯੋਜਨ

ਚੰਡੀਗੜ੍ਹ, 07 ਦਸੰਬਰ 2021: ਸ਼੍ਰੋਮਣੀ ਅਕਾਲੀ ਦਲ ਦੇ 101 ਸਾਲਾ ਸਥਾਪਨਾ ਦਿਹਾੜੇ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਨਾਭਾ ਰੋਡ ਪਟਿਆਲਾ ਸਥਿਤ ਹਰਪਾਲ ਟਿਵਾਣਾ ਆਡੀਟੋਰੀਅਮ ਵਿਖੇ ਮਿਤੀ 13 ਦਸੰਬਰ ਨੂੰ ਸਮਾਂ ਸਵੇਰੇ 11 ਵਜੇ ਤੋਂ 2 ਵਜੇ ਤੱਕ ਇੱਕ ਸੈਮੀਨਾਰ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਸੈਮੀਨਾਰ ਦਾ ਵਿਸ਼ਾ “ਸ਼੍ਰੋਮਣੀ ਅਕਾਲੀ ਦਲ ਅਤੀਤ, ਵਰਤਮਾਨ ਅਤੇ ਭਵਿੱਖ” ਰੱਖਿਆ ਗਿਆ ਹੈ। ਸੈਮੀਨਾਰ ਵਿੱਚ ਉਘੇ ਸਿੱਖ ਵਿਦਵਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਡਾ. ਐੱਸ.ਪੀ ਸਿੰਘ, ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਡਾ. ਬਲਕਾਰ ਸਿੰਘ ਅਤੇ ਡਾ. ਅਮਰਜੀਤ ਸਿੰਘ ਗਰੇਵਾਲ ਉਚੇਚੇ ਤੌਰਤੇ ਸਿ਼ਰਕਤ ਕਰਨਗੇ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਮੁੱਖ ਬੁਲਾਰੇ ਸ: ਨਿਧੜਕ ਸਿੰਘ ਬਰਾੜ ਅਤੇ ਦਫ਼ਤਰ ਸਕੱਤਰ ਤੇ ਬੁਲਾਰੇ ਸ: ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਸੈਮੀਨਾਰ ਕਰਵਾਉਣ ਸਬੰਧੀ ਪਾਰਟੀ ਦੇ ਜਨਰਲ ਸਕੱਤਰ ਸ: ਸੁਖਵੰਤ ਸਿੰਘ ਸਰਾਓ ਦੀ ਚੇਅਰਮੈਨਸਿ਼ਪ ਹੇਠ ਇੱਕ ਕਮੇਟੀ ਦਾ ਗਠਨ ਕੀਤਾ ਗਿਆ। ਕਮੇਟੀ ਵਿੱਚ ਸ: ਰਣਧੀਰ ਸਿੰਘ ਰੱਖੜਾ, ਸ: ਤੇਜਿੰਦਰਪਾਲ ਸਿੰਘ ਸੰਧੂ, ਸ: ਗੁਰਬਚਨ ਸਿੰਘ ਬਚੀ, ਸ: ਅਮਰਿੰਦਰ ਸਿੰਘ ਚੰਡੀਗੜ੍ਹ, ਸ: ਮਨਪ੍ਰੀਤ ਸਿੰਘ ਤਲਵੰਡੀ, ਸ: ਰਣਧੀਰ ਸਿੰਘ ਨਲੀਨਾ ਨੂੰ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ ਹੈ।
ਸ:ਨਿਧੜਕ ਸਿੰਘ ਬਰਾੜ ਨੇ ਕਿਹਾ ਕਿ 101 ਸਾਲ ਪੁਰਾਣੀ ਸ਼ਹੀਦਾਂ ਦੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦਾ ਬੜਾ ਸ਼ਨਾਂਮੱਤਾ ਇਤਿਹਾਸ ਹੈ। ਇਸ ਤੋਂ ਇਲਾਵਾ ਦੇਸ਼ ਦੀ ਆਜ਼ਾਦੀ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਦਾ ਬਹੁਤ ਵੱਡਾ ਯੋਗਦਾਨ ਹੈ। ਇਸ ਇਤਿਹਾਸਕ ਦਿਹਾੜੇ ਦੀ ਮਹਤੱਤਾ ਨੂੰ ਵੇਖਦੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਉਪਰੋਕਤ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਸਿੱਖ ਵਿਦਵਾਨ ਸ਼੍ਰੋਮਣੀ ਅਕਾਲੀ ਦਲ ਦੇ ਸ਼ਾਨਾਂਮੱਤੇ ਇਤਿਹਾਸ ਬਾਰੇ ਵੱਖ- ਵੱਖ ਪੱਖਾਂਤੇ ਚਰਚਾ ਕਰਨਗੇ।

Today Now News

RELATED ARTICLES
- Advertisment -

POPULAR POSTS