16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਰਵਨੀਤ ਬਿੱਟੂ ਨੇ ਦਿੱਲੀ 'ਚ ਗੁਰੂ ਤੇਗ ਬਹਾਦਰ ਜੀ ਦੇ ਨਾਂਅ 'ਤੇ...

ਰਵਨੀਤ ਬਿੱਟੂ ਨੇ ਦਿੱਲੀ ‘ਚ ਗੁਰੂ ਤੇਗ ਬਹਾਦਰ ਜੀ ਦੇ ਨਾਂਅ ‘ਤੇ ਯੂਨੀਵਰਸਿਟੀ ਬਣਾਉਣ ਦੀ ਕੀਤੀ ਮੰਗ

ਨਵੀਂ ਦਿੱਲੀ: ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਬੁੱਧਵਾਰ ਨੂੰ ਲੋਕ ਸਭਾ ਵਿਚ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਯਾਦ ਨੂੰ ਸਮਰਪਿਤ ਰਾਸ਼ਟਰੀ ਰਾਜਧਾਨੀ ਵਿਚ ਯੂਨੀਵਰਸਿਟੀ ਬਣਾਉਣ ਦੀ ਮੰਗ ਉੱਠੀ। ਸਿਫਰ ਕਾਲ ਦੌਰਾਨ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਜਸਬੀਰ ਸਿੰਘ ਗਿੱਲ, ਅਕਾਲੀ ਦਲ ਦੀ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਭਾਜਪਾ ਮੈਂਬਰ ਐੱਸਐੱਸ ਆਹਲੂਵਾਲੀਆ ਨੇ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਯਾਦ ਕੀਤਾ।
ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਨੇ ਕਿਹਾ, “ਮੈਂ ਮੰਗ ਕਰਦਾ ਹਾਂ ਕਿ ਗੁਰੂ ਤੇਗ ਬਹਾਦਰ ਦੀਆਂ ਕੁਰਬਾਨੀਆਂ ਦਾ ਸਨਮਾਨ ਕਰਨ ਲਈ ਦਿੱਲੀ ਵਿਚ ਇਕ ਰਾਸ਼ਟਰੀ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਜਾਵੇ”। ਰਵਨੀਤ ਸਿੰਘ ਬਿੱਟੂ ਨੇ ਕਿਹਾ, “ਸਿੱਖ ਗੁਰੂਆਂ ਨੇ ਸਾਰਿਆਂ ਲਈ ਕੁਰਬਾਨੀਆਂ ਦਿੱਤੀਆਂ। ਗੁਰੂ ਸਾਰਿਆਂ ਦੇ ਹੁੰਦੇ ਹੈ। ਉਹਨਾਂ ਨੇ ਮਨੁੱਖੀ ਅਧਿਕਾਰਾਂ, ਸ਼ਾਂਤੀ ਅਤੇ ਸਦਭਾਵਨਾ ਲਈ ਕੁਰਬਾਨੀ ਦਿੱਤੀ ਸੀ।”
ਕਾਂਗਰਸ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਯਾਦ ਕੀਤਾ। ਇਸ ਤੋਂ ਬਾਅਦ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ, “ਉਹਨਾਂ ਦੀ ਸ਼ਹਾਦਤ ਨੂੰ ਸਭ ਯਾਦ ਕਰਦੇ ਹਨ।” ਖਡੂਰ ਸਾਹਿਬ ਤੋਂ ਕਾਂਗਰਸੀ ਮੈਂਬਰ ਜਸਬੀਰ ਸਿੰਘ ਗਿੱਲ ਨੇ ਸਰਕਾਰ ਨੂੰ ਸਿੱਖ ਗੁਰੂ ਦੇ ਸਨਮਾਨ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਸਠਿਆਲਾ ਵਿਚ ਗੁਰੂ ਤੇਗ ਬਹਾਦਰ ਹੈਂਡੀਕਰਾਫਟ ਇੰਸਟੀਚਿਊਟ ਦੀ ਸਥਾਪਨਾ ਕਰਨ ਦੀ ਅਪੀਲ ਕੀਤੀ ਹੈ।
ਉਹਨਾਂ ਕਿਹਾ ਕਿ ਅੰਮ੍ਰਿਤਸਰ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਪਹਿਲਾਂ ਹੀ ਇਸ ਸਬੰਧੀ ਪ੍ਰਸਤਾਵ ਭੇਜਿਆ ਹੈ ਅਤੇ ਭਰੋਸਾ ਦਿੱਤਾ ਹੈ ਕਿ ਉਹ ਸੰਸਥਾ ਦੀ ਸਥਾਪਨਾ ਲਈ ਜ਼ਮੀਨ ਅਤੇ ਇਮਾਰਤ ਅਲਾਟ ਕਰੇਗੀ।

Today Now News

RELATED ARTICLES
- Advertisment -

POPULAR POSTS