ਚੰਡੀਗੜ੍ਹ :
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿੱਕੇ ਭਰਾ ਡਾਕਟਰ ਮਨੋਹਰ ਸਿੰਘ ਦੇ ਵੱਲੋਂ ਖਰੜ ਸਿਵਲ ਹਸਪਤਾਲ ਵਿਚ ਬਤੌਰ ਸੀਨੀਅਰ ਮੈਡੀਕਲ ਅਫਸਰ (ਐੱਸਐੱਮਓ) ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ, ਡਾਕਟਰ ਮਨੋਹਰ ਸਿੰਘ ਚੋਣ ਲੜਨ ਦੇ ਚਾਹਵਾਨ ਹਨ। ਦੈਨਿਕ ਜਾਗਰਣ ਦੀ ਖ਼ਬਰ ਦੇ ਮੁਤਾਬਿਕ, ਡਾ. ਮਨੋਹਰ ਸਿੰਘ ਨੇ ਕਿਹਾ ਕਿ ਮੈਨੂੰ ਅਗਸਤ 2021 ਵਿਚ ਆਪਣੇ ਅਹੁਦੇ ਤੋਂ (ਐੱਮਐੱਮਓ ਖਰੜ) ਅਸਤੀਫਾ ਦੇ ਦਿੱਤਾ ਸੀ।
ਉਦੋਂ ਇਸ ਗੱਲ ਦਾ ਅੰਦਾਜ਼ਾ ਵੀ ਨਹੀਂ ਸੀ ਕਿ ਵੱਡੇ ਭਰਾ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਬਣ ਜਾਣਗੇ। ਡਾ. ਮਨੋਹਰ ਸਿੰਘ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਬੱਸੀ ਪਠਾਣਾਂ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ।





