ਖੰਨਾ 10 ਦਸੰਬਰ (ਪਰਮਜੀਤ ਸਿੰਘ ਧੀਮਾਨ) – ਇਥੋਂ ਦੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਸ਼ਨ ਤੇ ਕਵਿਤਾ ਮੁਕਾਬਲੇ ਕਰਵਾਏ ਗਏ। ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਬੜੀ ਉਤਸੁਕਤਾ ਨਾਲ ਹਿੱਸਾ ਲੈਂਦਿਆਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਸਬੰਧੀ ਕਵਿਤਾਵਾਂ ਪੇਸ਼ ਕੀਤੀਆਂ। ਇਸ ਮੌਕੇ ਕਵਿਤਾ ਮੁਕਾਬਲਿਆਂ ਵਿਚ ਯਾਸ਼ਿਕਾ ਨੇ ਪਹਿਲਾ, ਗੁਰਵਿੰਦਰ ਕੌਰ ਨੇ ਦੂਜਾ ਅਤੇ ਰਜਤ ਕੌਰ ਤੇ ਨਵਜੋਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਡਾ. ਹਰਜਿੰਦਰ ਸਿੰਘ ਲਾਲ, ਡਾ. ਕਮਲਜੀਤ ਸਿੰਘ ਅਤੇ ਸੁਖਦੇਵ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਪਾਏ ਪੂਰਨਿਆਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਧਾਨ ਸੁਖਬੀਰ ਸਿੰਘ ਆਹਲੂਵਾਲੀਆ ਤੇ ਪਿ੍ਰੰਸੀਪਲ ਬਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ ਪ੍ਰੇਰਣਾ ਲੈ ਕੇ ਜੀਵਨ ਨੂੰ ਕਾਮਯਾਬ ਕਰਨ ਲਈ ਪੇ੍ਰਰਿਆ। ਸਮਾਗਮ ਦੌਰਾਨ ਜੱਜਾਂ ਦੀ ਭੂਮਿਕਾ ਹਰਜਿੰਦਰ ਕੌਰ, ਰਜਿੰਦਰ ਸਿੰਘ ਤੇ ਕੁਲਵੰਤ ਸਿੰਘ ਨੇ ਬਾਖੂਬੀ ਨਿਭਾਈ। ਇਸ ਮੌਕੇ ਸਮਰਜੋਤ ਸਿੰਘ, ਸਿਮਰਜੀਤ ਕੌਰ, ਸੰਦੀਪ ਕੌਰ, ਲਖਵੀਰ ਸਿੰਘ, ਅੰਮ੍ਰਿਤ ਕੌਰ ਆਦਿ ਹਾਜ਼ਰ ਸਨ।







