16 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਓਮੀਕਰੋਨ ਵੈਰੀਏਂਟ ਤੋਂ ਘਬਰਾਉਣ ਦੀ ਲੋੜ ਨਹੀਂ ਪਰ ਇਹਤਿਆਤ ਲਾਜਮੀ -ਓ.ਪੀ.ਸੋਨੀ

ਓਮੀਕਰੋਨ ਵੈਰੀਏਂਟ ਤੋਂ ਘਬਰਾਉਣ ਦੀ ਲੋੜ ਨਹੀਂ ਪਰ ਇਹਤਿਆਤ ਲਾਜਮੀ -ਓ.ਪੀ.ਸੋਨੀ

ਸੁਲਤਾਨਪੁਰ ਲੋਧੀ, 13 ਦਸੰਬਰ( ਨਿਰਮਲ ਸਿੰਘ )
ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਕਿਹਾ ਹੈ ਕਿ ਕੋਵਿਡ ਦੇ ਨਵੇਂ ਵੇਰੀਏਂਟ ਓਮੀਕਰੌਨ ਤੋਂ ਘਬਰਾਉਣ ਦੀ ਕੋਈ ਜ਼ਰੂਰਤ ਨਹੀਂ ਹੈ ਪਰ ਇਹਤਿਆਤ ਜ਼ਰੂਰੀ ਹੈ ਤਾਂ ਜੋ ਇਸਦੇ ਫੈਲਾਅ ਦੀ  ਕਿਸੇ ਵੀ ਸੰਭਾਵਨਾ ਨੂੰ ਰੋਕਿਆ ਜਾ ਸਕੇ। 

ਸ੍ਰੀ ਸੋਨੀ ਜਿਨ੍ਹਾਂ ਕੋਲ ਸਿਹਤ  ਵਿਭਾਗ ਦਾ ਵੀ ਚਾਰਜ ਹੈ,ਨੇ ਸੁਲਤਾਨਪੁਰ ਲੋਧੀ ਵਿਖੇ 800 ਲੀਟਰ ਪ੍ਰਤੀ ਮਿੰਟ ਦੀ ਸਮਰੱਥਾ ਵਾਲੇ ਆਕਸੀਜਨ ਪਲਾਂਟ ਦਾ ਉਦਘਾਟਨ ਕਰਨ ਮੌਕੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਵਿਡ ਦੀ ਤੀਜੀ ਸੰਭਾਵੀ ਲਹਿਰ ਦੇ ਟਾਕਰੇ ਲਈ ਮੁਕੰਮਲ ਤਿਆਰੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਸੂਬੇ ਦੇ ਮੈਡੀਕਲ ਕਾਲਜਾਂ ਤੇ ਸਾਰੇ ਸਿਵਲ ਹਸਪਤਾਲਾਂ ਅੰਦਰ ਆਕਸੀਜਨ ਪਲਾਂਟ ਸਥਾਪਿਤ ਕਰਨ ਨਾਲ ਮੈਡੀਕਲ ਆਕਸੀਜਨ ਦੇ ਉਤਪਾਦਨ ਦੀ ਸਮਰੱਥਾ 609 ਮੀਟਰਕ ਟਨ ਹੋ ਗਈ ਹੈ, ਜੋ ਕਿ ਕੋਵਿਡ ਦੀ ਦੂਜੀ ਲਹਿਰ ਦੀ ਪੀਕ ਵੇਲੇ 300 ਮੀਟਰਕ ਟਨ ਦੀ ਲੋੜ ਤੋਂ ਦੁੱਗਣੀ ਹੈ। 

ਉਨ੍ਹਾਂ ਕਿਹਾ ਕਿ ਕੋਵਿਡ ਦੀ ਪਹਿਲੀ ਲਹਿਰ ਵੇਲੇ ਸੂਬੇ ਅੰਦਰ ਆਕਸੀਜਨ ਉਤਪਾਦਨ ਦੀ ਸਮਰੱਥਾ ਕੇਵਲ 30 ਮੀਟਰਕ ਟਨ ਸੀ , ਜਿਸ ਕਰਕੇ ਪਹਿਲੀ ਤੇ ਦੂਜੀ ਲਹਿਰ ਵੇਲੇ ਆਕਸੀਜਨ ਲਈ ਪੰਜਾਬ ਪੂਰੀ ਤਰ੍ਹਾਂ ਕੇਂਦਰੀ ਸਰਕਾਰ ’ਤੇ ਨਿਰਭਰ ਸੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਕੋਲ ਆਪਣੀ ਲੋੜ ਨਾਲੋਂ ਜਿਆਦਾ ਉਤਪਾਦਨ ਹੈ।

ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਓਮੀਕਰੌਨ ਵੇਰੀਏਂਟ ਦੇ ਲਗਭਗ 30 ਮਾਮਲੇ ਸਾਹਮਣੇ ਆਏ ਹਨ, ਜਿਸ ਕਰਕੇ ਪੰਜਾਬ ਅੰਦਰ ਵੀ ਹਵਾਈ ਅੱਡਿਆਂ ’ਤੇ ਪੂਰਨ ਚੌਕਸੀ ਵਰਤੀ ਜਾ ਰਹੀ ਹੈ। ਇਸ ਤੋਂ ਇਲਾਵਾ ਦਵਾਈਆਂ ਤੇ ਮੈਡੀਕਲ ਮਾਹਿਰਾਂ ਦੀਆਂ ਵਿਸ਼ੇਸ਼ ਟੀਮਾਂ ਦੇ ਗਠਨ ਤੋਂ ਇਲਾਵਾ ਤੀਜੇ ਪੱਧਰ ਦੇ ਬੈਡਾਂ ਦੀ ਸਮਰੱਥਾ ਵਿਚ ਵੀ ਵਾਧਾ ਕੀਤਾ ਜਾ ਰਿਹਾ ਹੈ। 

ਦਿੱਲੀ ਦੇ ਮੁੱਖ ਮੰਤਰੀ ਵਲੋਂ ਦਿੱਲੀ ਦੇ ਸਿਹਤ ਮਾਡਲ ਦੇ ਕੀਤੇ ਜਾ ਰਹੇ ਪ੍ਰਚਾਰ ਨੂੰ ਝੂਠ ਦਾ ਪੁਲੰਦਾ ਦੱਸਦਿਆਂ ਉਪ ਮੁੱਖ ਮੰਤਰੀ ਨੇ ਕਿਹਾ ਕਿ ਦੂਜੀ ਲਹਿਰ ਦੌਰਾਨ ਸਿਹਤ ਸਹੂਲਤਾਂ ਦੀ ਕਮੀ ਕਾਰਨ ਦਿੱਲੀ ਵਿਖੇ ਹਜ਼ਾਰਾਂ ਲੋਕਾਂ ਨੂੰ ਜਾਨ ਗਵਾਉਣੀ ਪਈ, ਜਿਸ ਨਾਲ ਉਸਦੇ ਫੇਲ੍ਹ ਹੋ ਚੁੱਕੇ ਦਿੱਲੀ ਸਿਹਤ  ਮਾਡਲ ਦਾ ਪਰਦਾਫਾਸ਼ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਹਜ਼ਾਰਾਂ ਲੋਕਾਂ ਨੇ ਪੰਜਾਬ ਦੇ ਪਟਿਆਲਾ ਤੇ ਫਰੀਦਕੋਟ ਮੈਡੀਕਲ ਕਾਲਜਾਂ ਵਿਖੇ ਇਲਾਜ ਕਰਵਾਇਆ।  

ਉਨ੍ਹਾਂ ਸੁਲਤਾਨਪੁਰ ਲੋਧੀ ਵਿਖੇ ਸਿਵਲ ਹਸਪਤਾਲ ਦੀ ਸਮਰੱਥਾ ਵਿਚ 30 ਬੈਡਾਂ ਦਾ ਵਾਧਾ ਕਰਨ ਦਾ ਵੀ ਐਲਾਨ ਕੀਤਾ ਜਿਸ ਨਾਲ ਇਸਦੀ ਕੁੱਲ ਸਮਰੱਥਾ 80 ਬੈਡ ਹੋ ਗਈ ਹੈ। 

ਉਨ੍ਹਾਂ ਸਿਹਤ ਖੇਤਰ ਅੰਦਰ ਗੈਰ ਸਰਕਾਰੀ ਸੰਗਠਨਾਂ ਵਲੋਂ ਨਿਭਾਏ ਰੋਲ ਦੀ ਸ਼ਲਾਘਾ ਕਰਦਿਆਂ ਆਕਸੀਜਨ ਪਲਾਂਟ ਲਈ 15 ਲੱਖ ਰੁਪੈ ਦੀ ਲਾਗਤ ਵਾਲਾ ਜਨਰਟੇਰ ਸਥਾਪਿਤ ਕਰਨ ਲਈ ਪੰਜਾਬ ਨੈਸ਼ਨਲ ਬੈਂਕ ਤੇ  ਵਿੱਤੀ ਸਹਾਇਤਾ ਲਈ ‘ਪਾਥ ’ ਤੇ ‘ਗਿਵ ਇੰਡੀਆ’ ਨਾਮ ਦੇ ਗੈਰ ਸਰਕਾਰੀ ਸੰਗਠਨਾਂ ਦੇ ਅਧਿਕਾਰੀਆਂ ਦਾ ਸਨਮਾਨ ਵੀ ਕੀਤਾ।

ਇਸ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਦੇ ਵਿਧਾਇਕ ਸ.  ਨਵਤੇਜ ਸਿੰਘ ਚੀਮਾ ਨੇ ਉਪ ਮੁੱਖ ਮੰਤਰੀ ਦਾ ਸਵਾਗਤ ਕੀਤਾ ਤੇ ਕਿਹਾ ਕਿ ਉਹ ਪੰਜਾਬ ਸਰਕਾਰ ਵਲੋਂ ਪਵਿੱਤਰ ਸ਼ਹਿਰ ਅੰਦਰ ਸਿਹਤ ਸਹੂਲਤਾਂ  ਨੂੰ ਉੱਚ ਪੱਧਰ ’ਤੇ ਲਿਜਾਣ ਲਈ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਦੁਆਬਾ  ਖੇਤਰ ਅੰਦਰ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਅੰਦਰ ਆਈ.ਸੀ. ਯੂ. ਵਰਗੀਆਂ ਸਹੂਲਤਾਂ ਵੀ ਮੌਜੂਦ ਹਨ , ਜੋ ਕਿ ਮਾਲਵੇ ਦੇ ਜ਼ੀਰਾ ਖੇਤਰ ਤੱਕ ਅਤੇ ਮਾਝੇ ਦੇ ਗੋਇੰਦਵਾਲ ਸਾਹਿਬ ਤੇ ਚੋਹਲਾ ਸਾਹਿਬ ਤੱਕ ਇਲਾਜ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ।  

ਪੰਜਾਬ ਪੁਲਿਸ ਦੀ ਇਕ ਟੁਕੜੀ ਵਲੋਂ ਉਪ ਮੁੱਖ ਮੰਤਰੀ ਨੂੰ ਗਾਰਡ ਆਫ ਆਨਰ ਵੀ ਪੇਸ਼ ਕੀਤਾ ਗਿਆ। 

ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਆਦੇਸ਼ ਕੰਗ ਨੇ ਸਿਹਤ ਵਿਭਾਗ ਦੀਆਂ ਪ੍ਰਾਪਤੀਆਂ ਤੇ ਕੋਵਿਡ ਵਿਰੁੱਧ ਲ਼ੜਾਈ ਲਈ ਤਿਆਰੀ ਬਾਰੇ ਜਾਣਕਾਰੀ ਵੀ ਦਿੱਤੀ। 

ਇਸ ਮੌਕੇ ਆਈ.ਜੀ. ਜਲੰਧਰ ਰੇਂਜ ਜੀ.ਐਸ. ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤੇਜਵੰਤ ਸਿੰਘ, ਨਗਰ ਕੌਂਸਲ ਦੇ ਪ੍ਰਧਾਨ ਰਾਜੂ ਧੀਰ, ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਕੈਪਸ਼ਨ- ਸੁਲਤਾਨਪੁਰ ਲੋਧੀ ਵਿਖੇ ਆਕਸੀਜਨ ਪਲਾਂਟ ਦਾ ਉਦਘਾਟਨ ਕਰਦੇ ਹੋਏ ਉਪ ਮੁੱਖ ਮੰਤਰੀ ਸ੍ਰੀ ਓ ਪੀ ਸੋਨੀ। ਨਾਲ ਵਿਧਾਇਕ ਨਵਤੇਜ ਸਿੰਘ ਚੀਮਾ,  ਆਈ.ਜੀ. ਜੀ.ਐਸ. ਢਿੱਲੋਂ, ਡਾਇਰੈਕਟਰ ਸਿਹ

Today Now News

RELATED ARTICLES
- Advertisment -

POPULAR POSTS