ਗੜ੍ਹਸ਼ੰਕਰ, 14 ਦਸੰਬਰ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ‘ਚ 2022 ਦੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡੇ ਝਟਕੇ ਦੇ ਰੂਪ ‘ਚ ਦਲ ਬਦਲਣ ਦੀ ਪਹਿਲੀ ਵੱਡੀ ਖ਼ਬਰ ਸਾਹਮਣੇ ਆਈ ਹੈ। ਲੰਮੇ ਸਮੇਂ ਤੋਂ ਹਲਕੇ ‘ਚ ਸਰਗਰਮ ਕਾਂਗਰਸ ਦੀ ਟਿਕਟ ਦੀ ਦਾਅਵੇਦਾਰ ਮਹਿਲਾ ਕਾਂਗਰਸੀ ਆਗੂ ਸਰਿਤਾ ਸ਼ਰਮਾ ਡਾਇਰੈਕਟਰ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਤੇ ਉਸਦੇ ਪਤੀ ਕਾਂਗਰਸੀ ਆਗੂ ਕੁਲਵਿੰਦਰ ਬਿੱਟੂ ਜ਼ਿਲ੍ਹਾ ਉਪ ਪ੍ਰਧਾਨ ਨੇ ਅੱਜ ਕਾਂਗਰਸ ਨੂੰ ਅਲਵਿਦਾ ਕਹਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਲੋਕ ਕਾਂਗਰਸ ਵਿਚ ਸ਼ਮੂਲੀਅਤ ਕੀਤੀ ਹੈ।






