16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਮੌਸਮ ਵਿਭਾਗ ਦਾ ਅਲਰਟ; ਕੱਲ ਹੋਵੇਗੀ ਪੰਜਾਬ ‘ਚ ਭਾਰੀ ਬਾਰਿਸ਼

ਮੌਸਮ ਵਿਭਾਗ ਦਾ ਅਲਰਟ; ਕੱਲ ਹੋਵੇਗੀ ਪੰਜਾਬ ‘ਚ ਭਾਰੀ ਬਾਰਿਸ਼

ਨਵੀਂ ਦਿੱਲੀ, ਏਜੰਸੀਆਂ :

ਭਾਰਤ ਦੇ ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ ਵਿੱਚ ਹਲਕੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਕਿਹਾ ਕਿ 16 ਦਸੰਬਰ ਤੋਂ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਦੇ ਉੱਤਰੀ ਹਿੱਸਿਆਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 15 ਦਸੰਬਰ ਦੀ ਰਾਤ ਤੋਂ ਇੱਕ ਹੋਰ ਪੱਛਮੀ ਗੜਬੜੀ ਦੀ ਸੰਭਾਵਨਾ ਜਤਾਈ ਹੈ।

ਜਿਸ ਕਾਰਨ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਉੱਤਰੀ ਹਿੱਸਿਆਂ ਵਿੱਚ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਰਾਜਧਾਨੀ ਦਿੱਲੀ ਵਿੱਚ ਪਿਛਲੇ ਕਈ ਦਿਨਾਂ ਤੋਂ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਦਰਜ ਕੀਤਾ ਜਾ ਰਿਹਾ ਹੈ। 15 ਦਸੰਬਰ ਤੋਂ ਪਹਿਲਾਂ ਹੀ ਦਿੱਲੀ ਦਾ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਪਿਛਲੇ ਦੋ ਦਿਨਾਂ ਤੋਂ ਭਾਵ 11 ਦਸੰਬਰ ਤੋਂ ਤਾਪਮਾਨ 6 ਡਿਗਰੀ ਦੇ ਆਸ-ਪਾਸ ਬਣਿਆ ਹੋਇਆ ਹੈ।

ਦੱਸ ਦੇਈਏ ਕਿ ਪਾਕਿਸਤਾਨ ਅਤੇ ਇਸ ਦੇ ਨਾਲ ਲੱਗਦੇ ਜੰਮੂ-ਕਸ਼ਮੀਰ ਦੇ ਆਲੇ-ਦੁਆਲੇ ਇਸ ਸਮੇਂ ਪੱਛਮੀ ਗੜਬੜੀ ਸਰਗਰਮ ਹੈ। ਇਸ ਦੇ ਪ੍ਰਭਾਵ ਕਾਰਨ ਪੱਛਮੀ ਰਾਜਸਥਾਨ ਵਿੱਚ ਹਵਾ ਦੇ ਉੱਪਰਲੇ ਹਿੱਸੇ ਵਿੱਚ ਚੱਕਰਵਾਤ ਬਣ ਗਿਆ ਹੈ। ਇਸ ਕਾਰਨ ਫਿਲਹਾਲ ਘੱਟੋ-ਘੱਟ ਤਾਪਮਾਨ ‘ਚ ਗਿਰਾਵਟ ਦੀ ਸੰਭਾਵਨਾ ਘੱਟ ਹੈ।

ਮੌਸਮ ਵਿਗਿਆਨੀਆਂ ਅਨੁਸਾਰ 15 ਦਸੰਬਰ ਨੂੰ ਇੱਕ ਹੋਰ ਪੱਛਮੀ ਗੜਬੜੀ ਦੇ ਉੱਤਰ ਭਾਰਤ ਵਿੱਚ ਦਾਖਲ ਹੋਣ ਦੀ ਸੰਭਾਵਨਾ ਹੈ। ਇਸ ਪ੍ਰਣਾਲੀ ਦੇ ਅੱਗੇ ਵਧਣ ਨਾਲ 17 ਦਸੰਬਰ ਤੋਂ ਠੰਢ ਵਧਣੀ ਸ਼ੁਰੂ ਹੋ ਜਾਵੇਗੀ। ਮੱਧ ਪ੍ਰਦੇਸ਼ ਦੇ ਕੁਝ ਜ਼ਿਲ੍ਹਿਆਂ ਵਿੱਚ ਵੀ ਸੀਤ ਲਹਿਰ ਦੀ ਸੰਭਾਵਨਾ ਹੈ।

Today Now News

RELATED ARTICLES
- Advertisment -

POPULAR POSTS