16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਮੁੱਖ ਮੰਤਰੀ ਵੱਲੋਂ ਸੁਪਰ ਸਪੈਸ਼ਲਿਟੀ ਹਸਪਤਾਲ ਦੀ ਉਸਾਰੀ ਲਈ ਦੁਰਗਾ ਮਾਤਾ ਮੰਦਰ...

ਮੁੱਖ ਮੰਤਰੀ ਵੱਲੋਂ ਸੁਪਰ ਸਪੈਸ਼ਲਿਟੀ ਹਸਪਤਾਲ ਦੀ ਉਸਾਰੀ ਲਈ ਦੁਰਗਾ ਮਾਤਾ ਮੰਦਰ ਦੀ ਪ੍ਰਬੰਧਕ ਕਮੇਟੀ ਨੂੰ 11 ਕਨਾਲ ਜਮੀਨ ਦੇਣ ਦਾ ਐਲਾਨ

ਲੁਧਿਆਣਾ, 17 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦੁਰਗਾ ਮਾਤਾ ਮੰਦਰ ਦੀ ਪ੍ਰਬੰਧਕ ਕਮੇਟੀ ਨੂੰ ਅਤਿ ਆਧੁਨਿਕ ਸੁਪਰ ਸਪੈਸਲਿਟੀ ਹਸਪਤਾਲ ਦੀ ਉਸਾਰੀ ਲਈ ਵੱਖਰੇ ਤੌਰ ‘ਤੇ ਜ਼ਮੀਨ ਅਲਾਟ ਕਰਨ ਦਾ ਐਲਾਨ ਕੀਤਾ ਹੈ।
ਇੱਥੋਂ ਦੇ ਪਵਿੱਤਰ ਦੁਰਗਾ ਮਾਤਾ ਮੰਦਰ ਵਿਖੇ ਮੱਥਾ ਟੇਕਣ ਅਤੇ ਸੂਬੇ ਦੀ ਹੋਰ ਤਨਦੇਹੀ ਅਤੇ ਦਿ੍ਰੜਤਾ ਨਾਲ ਸੇਵਾ ਕਰਨ ਲਈ ਮਾਂ ਦੁਰਗਾ ਤੋਂ ਆਸੀਰਵਾਦ ਲੈਣ ਉਪਰੰਤ ਮੁੱਖ ਮੰਤਰੀ ਨੇ ਕਿਹਾ ਕਿ ਦੁਰਗਾ ਮਾਤਾ ਮੰਦਿਰ ਦੇ ਪ੍ਰਬੰਧਕ, ਮੰਦਿਰ ਦੀ ਥਾਂ ’ਤੇ ਹੀ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਸਮਾਜ ਦੀ ਅਸਲ ਸੇਵਾ ਕਰ ਰਹੇ ਹਨ। ਉਨਾਂ ਕਿਹਾ ਕਿ ਇਸ ਸੇਵਾ ਕਾਰਜ ਨੂੰ ਹੋਰ ਹੁਲਾਰਾ ਦੇਣ ਦੀ ਲੋੜ ਹੈ ਜਿਸ ਲਈ ਸੂਬਾ ਸਰਕਾਰ ਵੱਲੋਂ ਮੰਦਰ ਦੀ ਮੌਜੂਦਾ ਥਾਂ ਦੇ ਬਰਾਬਰ 11 ਕਨਾਲ ਥਾਂ ਹਸਪਤਾਲ ਵਾਸਤੇ ਅਲਾਟ ਕੀਤੀ ਜਾਵੇਗੀ। ਮੁੱਖ ਮੰਤਰੀ ਚੰਨੀ ਨੇ ਮੰਦਿਰ ਦੇ ਆਸ-ਪਾਸ ਦੇ ਪੁਲਿਸ ਸਟੇਸਨ ਨੂੰ ਨਵੀਂ ਜਗਾ ’ਤੇ ਤਬਦੀਲ ਕਰਕੇ ਇਹ ਥਾਂ ਮੰਦਰ ਨੂੰ ਅਲਾਟ ਕਰਨ ਦਾ ਵੀ ਐਲਾਨ ਕੀਤਾ।
ਮੁੱਖ ਮੰਤਰੀ ਦੁਪਹਿਰ ਸਮੇਂ ਮੰਦਰ ਕੰਪਲੈਕਸ ਵਿਖੇ ਅਰਦਾਸ ਕਰਨ ਪੁੱਜੇ ਅਤੇ ਉਨਾਂ ਨੇ ਸੂਬੇ ਦੇ ਲੋਕਾਂ ਦੀ ਪੂਰੀ ਨਿਮਰਤਾ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਬਲ ਬਖਸਣ ਵਾਸਤੇ ਪ੍ਰਮਾਤਮਾ ਤੋਂ ਬਖ਼ਸ਼ਿਸ਼ਾਂ ਮੰਗੀਆਂ। ਮੁੱਖ ਮੰਤਰੀ ਚੰਨੀ ਨੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉਠ ਕੇ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਮਾਤਾ ਰਾਣੀ ਦਾ ਆਸੀਰਵਾਦ ਲੈਣ ਲਈ ਅਰਦਾਸ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਵਿੱਚ ਨੈਤਿਕ ਕਦਰਾਂ-ਕੀਮਤਾਂ,ਭਾਈਚਾਰਕ ਸਾਂਝ ਅਤੇ ਆਪਸੀ ਪਿਆਰ ਨੂੰ ਹਰ ਕੀਮਤ ‘ਤੇ ਕਾਇਮ ਰੱਖਿਆ ਜਾਵੇਗਾ ਅਤੇ ਇਸਨੂੰ ਹਮੇਸਾ ਪ੍ਰਮੁੱਖ ਤਰਜੀਹ ਦਿੱਤੀ ਜਾਵੇਗੀ। ਉਨਾਂ ਨੇ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਸੇਵਾ ਕਰਨ ਦੀ ਜਿੰਮੇਵਾਰੀ ਸੌਂਪਣ ਲਈ ਮਾਤਾ ਰਾਣੀ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ਦੇ ਦਰਸਨ ਕਰਨਾ ਉਨਾਂ ਲਈ ਬੜਾ ਸੁਭਾਗਾ ਹੈ, ਜਿੱਥੋਂ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਪ੍ਰੇਰਨਾ ਅਤੇ ਸੇਧ ਦੇਣ ਮਿਲਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੀ ਸਾਂਤੀ ਅਤੇ ਵਿਕਾਸ ਦੀ ਅਰਦਾਸ ਕਰਨ ਲਈ ਇਸ ਅਸਥਾਨ ‘ਤੇ ਆਏ ਹਨ, ਜਿਸ ਲਈ ਉਨਾਂ ਦੀ ਸਰਕਾਰ ਪੂਰੀ ਤਰਾਂ ਵਚਨਬੱਧ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪ੍ਰਮਾਤਮਾ ਦੀ ਕਿਰਪਾ ਨਾਲ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ ਅਤੇ ਸਰਕਾਰ ਵੱਲੋਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਲਾਗੂ ਕਰਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਇਸ ਮੌਕੇ ਮੰਦਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਪਰਸੋਤਮ ਮਿੱਤਲ, ਸ੍ਰੀ ਸੰਜੇ ਮਹਿੰਦਰੂ ਅਤੇ ਸ੍ਰੀ ਸੰਜੇ ਗੋਇਲ ਨੇ ਮੁੱਖ ਮੰਤਰੀ ਨੂੰ ਮਾਤਾ ਰਾਣੀ ਦੀ ਚੁੰਨੀ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੁੱਖ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸਣ ਆਸੂ, ਪੰਜਾਬ ਵੇਅਰਹਾਊਸਿੰਗ ਕਾਰਪੋਰੇਸਨ ਦੇ ਚੇਅਰਮੈਨ ਅਤੇ ਵਿਧਾਇਕ ਸ੍ਰੀ ਕੁਲਦੀਪ ਸਿੰਘ ਵੈਦ, ਵਿਧਾਇਕ ਸ੍ਰੀ ਸੁਰਿੰਦਰ ਡਾਵਰ, ਮੇਅਰ ਸ੍ਰੀ ਬਲਕਾਰ ਸਿੰਘ ਹਾਜਰ ਸਨ।

Today Now News

RELATED ARTICLES
- Advertisment -

POPULAR POSTS