17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਮੁੱਖ ਮੰਤਰੀ ਚੰਨੀ ਮੋਰਿੰਡਾ ਰਿਹਾਇਸ਼ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਪੈਦਲ ਯਾਤਰਾ...

ਮੁੱਖ ਮੰਤਰੀ ਚੰਨੀ ਮੋਰਿੰਡਾ ਰਿਹਾਇਸ਼ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਪੈਦਲ ਯਾਤਰਾ ਕਰਕੇ ਗੁਰੂਦੁਆਰਾ ਸ੍ਰੀ ਕਤਲਗੜ ਸਾਹਿਬ ਨਤਮਸਤਕ ਹੋਏ


ਚਮਕੌਰ ਸਾਹਿਬ, 21 ਦਸੰਬਰ:ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅੱਜ ਆਪਣੇ ਪਰਿਵਾਰ ਸਮੇਤ ਮੋਰਿੰਡਾ ਵਿਖੇ ਆਪਣੀ ਨਿਜੀ ਰਿਹਾਇਸ਼ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਪਿੰਡਾਂ ਵਿਚੋਂ ਹੁੰਦੇ ਹੋਏ 25 ਕਿਲੋਮੀਟਰ ਪੈਦਲ ਯਾਤਰਾ ਕਰਕੇ ਸਹੀਦੀ ਜੋੜ ਮੇਲ ਦੇ ਮੌਕੇ ਸ੍ਰੀ ਕਤਲਗੜ ਸਾਹਿਬ ਨਤਮਸਤਕ ਹੋਏ। ਇਸ ਪੈਦਲ ਯਾਤਰਾ ਦੌਰਾਨ ਮੁੱਖ ਮੰਤਰੀ ਚੰਨੀ ਜਦੋਂ ਆਪਣੇ ਹਲਕੇ ਚਮਕੌਰ ਸਾਹਿਬ ਦੇ ਪਿੰਡਾਂ ਵਿਚੋਂ ਲੰਘ ਰਹੇ ਸਨ ਤਾਂ ਵੱਡੀ ਗਿਣਤੀ ਵਿਚ ਸੰਗਤ ਨਾਲ ਜੁੜਦੀ ਗਈ। ਇਸ ਮੌਕੇ ਬਜੁਰਗ, ਔਰਤਾਂ ਅਤੇ ਬੱਚਿਆਂ ਨੂੰ ਮੁੱਖ ਮੰਤਰੀ ਥਾਂ ਥਾਂ ‘ਤੇ ਰੁਕ ਰੁਕ ਕੇ ਮਿਲੇ। ਬੀਤੇ ਕਈ ਸਾਲਾਂ ਤੋਂ ਉਹ ਪਹਿਲੇ ਦਿਨ ਜਦੋਂ ਸ਼ਹੀਦੀ ਜੋੜ ਮੇਲ ਸ੍ਰੀ ਚਮਕੌਰ ਸਾਹਿਬ ਪਹੁੰਚਦਾ ਹੈ ਤਾਂ ਗੁਰਦੁਆਰਾ ਕਤਲਗੜ ਸਾਹਿਬ ਨਤਮਸਤਕ ਹੋਣ ਲਈ ਉਹ ਪੈਦਲ ਯਾਤਰਾ ਕਰਦੇ ਹਨ।

Today Now News

RELATED ARTICLES
- Advertisment -

POPULAR POSTS