17.1 C
Chandigarh

TODAY NOW NEWS

Thursday, March 19, 2026
Homeਪੰਜਾਬਕਪੂਰਥਲਾ / ਫਗਵਾੜਾBreaking- ਕਪੂਰਥਲਾ ਬੇਅਦਬੀ ਕਾਂਡ ‘ਤੇ ਪੁਲਿਸ ਦਾ ਵੱਡਾ ਖ਼ੁਲਾਸਾ, ਬੇਅਦਬੀ ਨਹੀਂ ਹੋਈ,...

Breaking- ਕਪੂਰਥਲਾ ਬੇਅਦਬੀ ਕਾਂਡ ‘ਤੇ ਪੁਲਿਸ ਦਾ ਵੱਡਾ ਖ਼ੁਲਾਸਾ, ਬੇਅਦਬੀ ਨਹੀਂ ਹੋਈ, ਸੋਚੀ ਸਮਝੀ ਸਾਜ਼ਿਸ਼ ਤਹਿਤ ਮਾਰਿਆ ਨੌਜਵਾਨ

ਪੁਲਿਸ ਨੇ ਦੱਸਿਆ ਕਿ ਕਤਲ ਕੇਸ ਦੇ ਮੁਲਜ਼ਮ ਨੇ ਆਪਣੇ ਜਾਣਕਾਰ ਨੂੰ ਮੌਕੇ ‘ਤੇ ਬੁਲਾਇਆ। ਇਸ ਮਾਮਲੇ ਵਿੱਚ ਗੁਰਦੁਆਰੇ ਦੇ ਮੁਖੀ ਅਮਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਆਈਜੀ ਜਲੰਧਰ ਰੇਂਜ ਜੀਐਸ ਢਿੱਲੋਂ ਨੇ ਮੀਡੀਆ ਨੂੰ ਦੱਸਿਆ, ਕਿ “ਮੌਕੇ ਤੋਂ ਇੱਕ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ। ਮਾਮਲੇ ਵਿੱਚ 100 ਅਣਪਛਾਤੇ ਵੀ ਸ਼ਾਮਲ ਸਨ। ਉਸ ਦਿਨ 3 ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਸਨ। ਇਸ ਤੋਂ ਇਲਾਵਾ, 30 ਦੇ ਕਰੀਬ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ।”

ਉਨ੍ਹਾਂ ਕਿਹਾ ਕਿ ਅਸੀਂ ਸਾਰੇ ਨੁਕਤੇ ਸਪੱਸ਼ਟ ਕਰ ਦਿੱਤੇ ਹਨ ਅਤੇ ਜਾਂਚ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ।

ਦੱਸ ਦਈਏ ਕਿ, 19 ਦਸੰਬਰ ਨੂੰ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਨਿਜ਼ਾਮਪੁਰ ਵਿਖੇ ਇੱਕ ਅਣਪਛਾਤੇ ਵਿਅਕਤੀ ਨੂੰ ਪਿੰਡ ਦੇ ਗੁਰਦੁਆਰੇ ਵਿੱਚ ਕਥਿਤ ਤੌਰ ‘ਤੇ ‘ਨਿਸ਼ਾਨ ਸਾਹਿਬ’ ਦੀ ਬੇਅਦਬੀ ਕਰਨ ਦੇ ਦੋਸ਼ ਵਿੱਚ ਸਥਾਨਕ ਲੋਕਾਂ ਵੱਲੋਂ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਸੀ, ਜਿਸ ਦੇ ਬਾਰੇ ਵਿੱਚ ਪੁਲਿਸ ਨੇ ਵੱਡੇ ਖੁਲਾਸੇ ਕੀਤੇ ਹਨ।

Today Now News

RELATED ARTICLES
- Advertisment -

POPULAR POSTS