17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਚੋਣਾਂ ਲੜਨ ਬਾਰੇ ਕਿਸਾਨ ਜਥੇਬੰਦੀਆਂ ਅੱਜ ਕਰ ਸਕਦੀਆਂ ਹਨ ਵੱਡਾ ਐਲਾਨ, AAP...

ਚੋਣਾਂ ਲੜਨ ਬਾਰੇ ਕਿਸਾਨ ਜਥੇਬੰਦੀਆਂ ਅੱਜ ਕਰ ਸਕਦੀਆਂ ਹਨ ਵੱਡਾ ਐਲਾਨ, AAP ਨਾਲ ਗੱਠਜੋੜ ਦੇ ਚਰਚੇ

ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਮੇਟੀ ਬਣਾਉਣ ਵਰਗੀਆਂ ਮੰਗਾਂ ਨੂੰ ਲੈ ਕੇ ਕਿਸਾਨ ਭਾਵੇਂ ਆਪਣਾ ਅੰਦੋਲਨ ਮੁਲਤਵੀ ਕਰ ਕੇ ਘਰਾਂ ਨੂੰ ਪਰਤ ਗਏ ਹੋਣ, ਪਰ ਹੁਣ ਉਹ ਚੋਣਾਂ ਲੜਨ ਦੀ ਤਿਆਰੀ ਕਰ ਰਹੇ ਹਨ।

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੰਨਿਆ ਜਾ ਰਿਹਾ ਹੈ ਕਿ ਕਿਸਾਨ ਅੱਜ ਸ਼ਨੀਵਾਰ ਨੂੰ ਆਪਣੇ ਸਿਆਸੀ ਫਰੰਟ (Political Front) ਜਾਂ ਸਿਆਸੀ ਪਾਰਟੀ ਦਾ ਐਲਾਨ ਕਰ ਸਕਦੇ ਹਨ। ਟਾਈਮਜ਼ ਆਫ਼ ਇੰਡੀਆ ਦੀ ਰਿਪੋਰਟ ਮੁਤਾਬਕ ਕਿਸਾਨ ਆਗੂ ਹੁਣ ਸਿੱਧੇ ਤੌਰ ‘ਤੇ ਚੋਣ ਲੜਨ ਦੇ ਇੱਛੁਕ ਹਨ।ਮੰਨਿਆ ਜਾ ਰਿਹਾ ਹੈ ਕਿ ਸ਼ਨੀਵਾਰ ਨੂੰ ਹੀ ਚੰਡੀਗੜ੍ਹ ‘ਚ ਕਿਸਾਨਾਂ ਦੇ ਸਿਆਸੀ ਫਰੰਟ ਜਾਂ ਪਾਰਟੀ ਦਾ ਐਲਾਨ ਕਰ ਦਿੱਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ 20 ਤੋਂ 25 ਕਿਸਾਨ ਜਥੇਬੰਦੀਆਂ ਇਸ ਸਿਆਸੀ ਫਰੰਟ ਜਾਂ ਪਾਰਟੀ ਦਾ ਹਿੱਸਾ ਬਣਨਗੀਆਂ।

ਮੰਨਿਆ ਜਾ ਰਿਹਾ ਹੈ ਕਿ ਇਸ ਮੁਹਿੰਮ ਦੀ ਅਗਵਾਈ ਸੀਨੀਅਰ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਕਰਨਗੇ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਬਾਅਦ ਵਿਚ ਇਹ ਫਰੰਟ ਜਾਂ ਪਾਰਟੀ ਆਮ ਆਦਮੀ ਪਾਰਟੀ ਨਾਲ ਜੁੜ ਸਕਦੀ ਹੈ।

ਕਿਸਾਨ ਆਗੂਆਂ ਰੁਲਦੂ ਸਿੰਘ ਮਾਨਸਾ ਅਤੇ ਸੁਖਦਰਸ਼ਨ ਨਟ ਨੇ ਪੁਸ਼ਟੀ ਕੀਤੀ ਹੈ ਕਿ ਸਿਆਸਤ ਵਿੱਚ ਆਉਣ ਦੇ ਇੱਛੁਕ ਕਿਸਾਨ ਆਗੂਆਂ ਨੂੰ ਸ਼ਨੀਵਾਰ ਨੂੰ ਚੰਡੀਗੜ੍ਹ ਪਹੁੰਚਣ ਲਈ ਕਿਹਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਫਿਲਹਾਲ ਸਪੱਸ਼ਟ ਤੌਰ ‘ਤੇ ਕੁਝ ਨਹੀਂ ਕਿਹਾ ਜਾ ਸਕਦਾ ਪਰ ਸੰਭਵ ਹੈ ਕਿ ਇਸ ਸਿਆਸੀ ਫਰੰਟ ‘ਚ ਕਰੀਬ ਦੋ ਦਰਜਨ ਕਿਸਾਨ ਜਥੇਬੰਦੀਆਂ ਸ਼ਾਮਲ ਹੋ ਸਕਦੀਆਂ ਹਨ।

ਪੰਜਾਬ ਦੀਆਂ ਕਈ ਕਿਸਾਨ ਜਥੇਬੰਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲੜਨ ਦੇ ਹੱਕ ਵਿੱਚ ਹਨ। ਪਰ ਇਨ੍ਹਾਂ ਵਿਚੋਂ ਬਹੁਤੇ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਜਾਂ ਭਾਜਪਾ ਵਰਗੀਆਂ ਪਾਰਟੀਆਂ ਨਾਲ ਜੁੜਨਾ ਨਹੀਂ ਚਾਹੁੰਦੇ। ਇਸ ਦੇ ਨਾਲ ਹੀ ਵੱਡੀ ਗਿਣਤੀ ਵਿੱਚ ਲੋਕ ਅਤੇ ਸੰਸਥਾਵਾਂ ਜਿਨ੍ਹਾਂ ਵਿੱਚ ਆਈ.ਏ.ਐਸ., ਆਈ.ਪੀ.ਐਸ., ਫੌਜੀ ਮੁਲਾਜ਼ਮ ਜੁੜੇ ਹੋਏ ਹਨ, ਕਿਸਾਨਾਂ ਨੂੰ ਸਰਗਰਮ ਰਾਜਨੀਤੀ ਦਾ ਹਿੱਸਾ ਬਣਨ ਦੀ ਅਪੀਲ ਕਰ ਰਹੇ ਹਨ।

ਦੂਜੇ ਪਾਸੇ ਬੀਕੇਯੂ (ਕ੍ਰਾਂਤੀਕਾਰੀ) ਦੇ ਆਗੂ ਸੁਰਜੀਤ ਸਿੰਘ ਫੂਲ ਅਤੇ 7 ਹੋਰ ਧੜੇ ਹੋਰ ਕਿਸਾਨ ਆਗੂਆਂ ਦੀਆਂ ਸਿਆਸੀ ਖਾਹਿਸ਼ਾਂ ਦੇ ਖ਼ਿਲਾਫ਼ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਚੋਣ ਰਾਜਨੀਤੀ ਵਿਚ ਜਾਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਕਿਸੇ ਨੂੰ ਵੀ ਸੰਯੁਕਤ ਕਿਸਾਨ ਮੋਰਚਾ ਦੇ ਨਾਂ ਦੀ ਵਰਤੋਂ ਚੋਣ ਲਾਭ ਲਈ ਨਹੀਂ ਕਰਨੀ ਚਾਹੀਦੀ।

Today Now News

RELATED ARTICLES
- Advertisment -

POPULAR POSTS