16.8 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਰਾਮਗੜ੍ਹੀਆ ਭਾਈਚਾਰੇ ਦੇ ਵਫਦ ਨੇ ਮੁੱਖ ਮੰਤਰੀ ਚੰਨੀ ਨੂੰ ਸੌਂਪਿਆ ਮੰਗ-ਪੱਤਰ

ਰਾਮਗੜ੍ਹੀਆ ਭਾਈਚਾਰੇ ਦੇ ਵਫਦ ਨੇ ਮੁੱਖ ਮੰਤਰੀ ਚੰਨੀ ਨੂੰ ਸੌਂਪਿਆ ਮੰਗ-ਪੱਤਰ

ਖੰਨਾ, 27 ਦਸੰਬਰ (ਪਰਮਜੀਤ ਸਿੰਘ ਧੀਮਾਨ) – ਅੱਜ ਖੰਨਾ ਲਾਗਲੇ ਪਿੰਡ ਪੁੱਜੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਰਲਡ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਯੂ. ਕੇ. ਯੂਥ ਵਿੰਗ ਦੇ ਸੂਬਾ ਪ੍ਰਧਾਨ ਹਰਪ੍ਰੀਤ ਸਿੰਘ ਧੰਜਲ (ਹੈਪੀ) ਦੀ ਅਗਵਾਈ ਹੇਠਾਂ ਰਾਮਗ਼ੜ੍ਹੀਆ ਭਾਈਚਾਰੇ ਦੇ ਇਕ ਵਫ਼ਦ ਨੇ ਮੰਗ-ਪੱਤਰ ਦੇ ਕੇ ਸਿੱਖ ਕੌਮ ਤੇ ਮਹਾਨ ਯੋਧੇ ਸ੍ਰ. ਜੱਸਾ ਸਿੰਘ ਰਾਮਗੜ੍ਹੀਆ ਦੇ ਸ਼੍ਰੀ ਹਰਗੋਬਿੰਦ ਸਾਹਿਬ ਵਿਖੇ ਸਥਿਤ ਇਤਿਹਾਸਕ ਕਿਲੇ ਸ੍ਰ. ਜੱਸਾ ਸਿੰਘ ਰਾਮਗੜ੍ਹੀਆ ਜੋ ਕਿ ਰਾਮਗੜ੍ਹੀਆ ਕੌਮ ਦੀ ਇਤਿਹਾਸ ਧ੍ਰੋਹਰ ਹੈ, ਜਿਸ ਦੀ ਇਸ ਵੇਲੇ ਹਾਲਤ ਬਹੁਤੀ ਠੀਕ ਨਹੀਂ ਹੈ, ਪੁਰਾਣਾ ਹੋਣ ਕਰਕੇ ਇਸ ਦੀ ਮੁਰੰਮਤ ਸਮੇਂ-ਸਮੇਂ ’ਤੇ ਰਾਮਗੜ੍ਹੀਆ ਭਾਈਚਾਰਾ ਕਰਵਾਉਂਦਾ ਆ ਰਿਹਾ ਹੈ, ਪ੍ਰੰਤੂ ਹੂੁਣ ਤੱਕ ਕਿਸੇ ਵੀ ਸਰਕਾਰ ਨੇ ਇਸ ਦੀ ਸਾਰ ਨਹੀਂ ਲਈ। ਇਸ ਮੌਕੇ ਸੰਸਦ ਮੈਂਬਰ ਡਾ. ਅਮਰ ਸਿੰਘ, ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ, ਵਿਧਾਇਕ ਲਖਵੀਰ ਸਿੰਘ ਪਾਇਲ, ਜ਼ਿਲਾ ਕਾਂਗਰਸ ਪ੍ਰਧਾਨ ਰੁਪਿੰਦਰ ਸਿੰਘ ਰਾਜਾ ਗਿੱਲ ਆਦਿ ਵੀ ਹਾਜ਼ਰ ਸਨ।
ਵਫ਼ਦ ਨੇ ਮੰਗ ਪੱਤਰ ਰਾਹੀਂ ਭਾਈਚਾਰੇ ਨੇ ਕਿਲੇ ਦੀ ਸਹੀ-ਸੰਭਾਲ ਅਤੇ ਨਵੀਨੀਕਰਣ ਕਰਨ ਲਈ ਸਰਕਰ ਮਦਦ ਕੀਤੀ ਜਾਵੇ ਤਾਂ ਜੋ ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ ਇਤਿਹਾਸਕ ਕਿਲੇ ਨੂੰ ਸੈਰਗਾਹ ਦੇ ਤੌਰ ’ਤੇ ਉਸਾਰਿਆ ਜਾ ਸਕੇ, ਇਸ ਤਰ੍ਹਾਂ ਕਰਨ ਨਾਲ ਰਾਮਗੜ੍ਹੀਆ ਭਾਈਚਾਰਾ ਅਤੇ ਪੰਜਾਬ ਵਾਸੀਆਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੌਰਵਮਈ ਇਤਿਹਾਸ ਬਾਰੇ ਜਾਣਕਾਰੀ ਮਿਲਦੀ ਰਹੇਗੀ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਆਰਗੇਨਾਈਜ਼ੇਸ਼ਨ ਦੇ ਯੂਥ ਪ੍ਰਧਾਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸੰਸਥਾ ਦੇ ਅੰਤਰਰਾਸ਼ਟਰੀ ਪ੍ਰਧਾਨ ਕਰਨੈਲ ਸਿੰਘ ਚੀਮਾ (ਯੂੁ. ਕੇ.) ਦੇ ਯਤਨਾਂ ਨਾਲ ਉਕਤ ਕਿਲੇ ਦੀ ਸਾਂਭ-ਸੰਭਾਲ ਭਾਵੇਂ ਅਨੇਕਾਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪ੍ਰੰਤੂ ਪੰਜਾਬ ਸਰਕਾਰ ਵੱਲੋਂ ਇਸ ਕਿਲੇ ਨੂੰ ਇਤਿਹਾਸਕ ਸੈਰਗਾਹ ਵਜੋਂ ਵਿਕਸਤ ਕਰਨ ਨਾਲ ਜਿੱਥੇ ਵਿਸ਼ੇਸ਼ ਸਾਂਭ ਸੰਭਾਲ ਹੋਵੇਗੀ, ਉਥੇ ਹੀ ਦੇਸ਼ ਵਿਦੇਸ਼ ਤੋਂ ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਦਰਸ਼ਨ ਦੀਦਾਰੇ ਕਰਨ ਆਉਣ ਵਾਲੀ ਸੰਗਤ ਲਈ ਵੀ ਇਸ ਇਤਿਹਾਸਕ ਸਥਾਨ ਬਾਰੇ ਜਾਣਕਾਰੀ ਹਾਸਲ ਹੋ ਸਕੇਗੀ। ਇਸ ਮੌਕੇ ਵਫ਼ਦ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਪੰਜਾਬ ਵਿਚ ਭਾਈ ਲਾਲੋ ਜੀ ਵਲਰਡ ਯੂਨੀਵਰਸਿਟੀ ਵੀ ਸਥਾਪਤ ਕਰਨ ਦੀ ਮੰਗ ਕੀਤੀ। ਇਸ ਮੌਕੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਭਾ ਖੰਨਾ ਦੇ ਪ੍ਰਧਾਨ ਵਰਿੰਦਰ ਸਿੰਘ ਦਹੇਲੇ, ਚੇਅਰਮੈਨ ਹਰਜੀਤ ਸਿੰਘ ਖਰ੍ਹੇ, ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਖੰਨਾ ਦੇ ਸਕੱਤਰ ਬਲਦੇਵ ਸਿੰਘ ਮਠਾੜੂ, ਜਸਵੀਰ ਸਿੰਘ ਅਮਰ ਸਿਲਾਈ ਮਸ਼ੀਨ ਵਾਲੇ ਆਦਿ ਵੀ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS