17.1 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਵੱਡੀ ਖ਼ਬਰ- CM ਚੰਨੀ ਨੇ ਕੀਤੇ ਆਂਗਣਵਾੜੀ ਵਰਕਰਾਂ-ਹੈਲਪਰਾਂ ਲਈ ਵੱਡੇ ਐਲਾਨ

ਵੱਡੀ ਖ਼ਬਰ- CM ਚੰਨੀ ਨੇ ਕੀਤੇ ਆਂਗਣਵਾੜੀ ਵਰਕਰਾਂ-ਹੈਲਪਰਾਂ ਲਈ ਵੱਡੇ ਐਲਾਨ

ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਦਾਣਾ ਮੰਡੀ ਮੋਰਿੰਡਾ ਵਿੱਚ ਸੰਬੋਧਨ ਕਰਦਿਆਂ ਹੋਇਆ 53,000+ ਵਰਕਰਾਂ ਲਈ ਵੱਡੇ ਐਲਾਨ ਕੀਤੇ ਹਨ। ਵਰਕਰਾਂ, ਹੈਲਪਰਾਂ ਦੇ ਵੱਡੇ ਇਕੱਠੇ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਚੰਗਾ ਸਮਾਜ ਇਕ ਔਰਤ ਹੀ ਬਣਾ ਸਕਦੀ ਹੈ। ਔਰਤ ਇਕ ਚੰਗੀ ਸਿੱਖਿਆ ਦੇਵੇਂ ਤਾਂ ਚੰਗਾ ਸਮਾਜ ਬਣਦਾ ਹੈ। ਉਨ੍ਹਾਂ ਕਿਹਾ ਕਿ 52000 ਆਂਗਨਵਾੜੀ ਵਰਕਰਾਂ, ਹੈਲਪਰਾਂ ਨੂੰ ਪੰਜਾਬ ਸਰਕਾਰ ਆਂਗਨਵਾੜੀ ਵਰਕਰ ਨੂੰ ਤਨਖਾਹ 8100 ਤੋਂ ਵਧਾ ਕੇ9300 ਰੁਪਏ ਅਤੇ ਹੈਲਪਰ ਦੀ 4050 ਰੁਪਏ ਤੋਂ ਵਧਾ ਕੇ 5100 ਰੁਪਏ ਕਰੇਗੀ।

ਚੰਨੀ ਨੇ ਕਿਹਾ ਕਿ ਤੁਹਾਡੇ ਜਿੰਨੇ ਮਸਲੇ ਹੱਲ ਕੀਤੇ ਜਾਣ, ਸਾਡਾ ਫਰਜ ਬਣਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖਾਸ ਕਰਕੇ ਮਿਡਲ ਵਰਗ, ਗਰੀਬ ਵਰਗ ਦੇ ਪਰਿਵਾਰ ਦੀ ਜਿੰਮੇਵਾਰੀ ਸਰਕਾਰ ਦੀ ਬਣਦੀ ਹੈ ਕਿ ਚੰਗਾ ਜੀਵਨ ਮਿਲੇ। ਚੰਨੀ ਨੇ ਕਿਹਾ ਕਿ ਸਾਡੀ ਸੋਚ ਹੈ ਕਿ ਹਰ ਪਰਿਵਾਰ ਨੂੰ ਚੰਗਾ ਜੀਵਨ ਮਿਲੇ। ਉਨ੍ਹਾਂ ਕਿਹਾ ਕਿ ਹਰ ਕਿਸਾਨ, ਦੁਕਾਨਦਾਰ, ਵਪਾਰੀ ਦੇ ਘਰ ਖੁਸ਼ਹਾਲੀ ਹੋਵੇ। ਉਨ੍ਹਾਂ ਕਿਹਾ ਕਿ ਡਾ.ਅੰਬੇਡਕਰ ਜੀ ਨੇ ਕਿਹਾ ਕਿ ਸੰਘਰਸ਼ ਕਰੋ ।ਸਰਕਾਰਾਂ ਹਰ ਕੰਮ ਆਂਗਨਵਾੜੀ ਵਰਕਰਾਂ, ਹੈਲਪਰਾਂ ਨੂੰ ਸੰਭਾਲ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਤਿੰਨ ਰੁਪਏ ਬਿਜਲੀ ਪ੍ਤੀ ਯੂਨਿਟ ਕੀਤੀ ਗਈ ਹੈ ਅਤੇ ਬਕਾਏ ਮੁਆਫ ਕੀਤੇ ਗਏ ਹਨ। ਪਾਣੀ ਦੇ ਬਿੱਲ ਮੁਆਫ ਕੀਤੇ ਹਨ। ਪੰਜਾਬ ਸਰਕਾਰ ਨੇ ਪੈਟ੍ਰੋਲ ਤੇ ਡੀਜਲ ਦੇ ਰੇਟ ਘੱਟ ਕੀਤੇ ਹਨ। ਉਨ੍ਹਾਂ ਕਿਹਾ ਕਿ ਮੈਂ ਆਂਗਨਵਾੜੀ ਵਰਕਰ ਦੇ ਘਰ ਜਾਕੇ ਖਾਣਾ ਵੀ ਖਾਵਾਂਗਾ।

ਚੰਨੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਕੋਰੋਨਾ ਹੋਣ ਤੋਂ ਬਾਅਦ ਮੈਂ ਫੋਨ ਕਰਕੇ ਸਿਹਤ ਦਾ ਹਾਲ ਚਾਲ ਪੁੱਛਿਆ ਹੈ। ਚੰਗੀ ਸਿਹਤ ਦੀ ਸ਼ੁਭਕਾਮਨਾ ਦਿੱਤੀ ਹੈ।

Today Now News

RELATED ARTICLES
- Advertisment -

POPULAR POSTS