17.1 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਪੀਐੱਮ ਮੋਦੀ ਦੀ ਰੈਲੀ ਤੋਂ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਕੋਰੋਨਾ ਪਾਜ਼ੀਟਿਵ

ਪੀਐੱਮ ਮੋਦੀ ਦੀ ਰੈਲੀ ਤੋਂ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਕੋਰੋਨਾ ਪਾਜ਼ੀਟਿਵ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਕੋਰੋਨਾ ਪਾਜ਼ੀਟਿਵ (sukhdev singh dhindsa corona positive) ਆਏ ਹਨ ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਘਰ ਵਿੱਚ ਹੀ ਇਕਾਂਤਵਾਸ ਕਰ ਲਿਆ ਹੈ। ਨਾਲ ਹੀ ਸੁਖਦੇਵ ਢੀਂਡਸਾ ਨੇ ਬੀਤੇ ਦਿਨੀਂ ਆਪਣੇ ਸੰਪਰਕ ਚ ਆਉਣ ਵਾਲੇ ਸਮੂਹ ਆਗੂਆਂ ਅਤੇ ਵਰਕਰ ਸਾਹਿਬਾਨ ਨੂੰ ਆਪਣਾ ਕੋਰੋਨਾ ਟੈਸਟ ਜਰੂਰ ਕਰਵਾਉਣ ਦੀ ਅਪੀਲ ਕੀਤੀ ਹੈ। ਅੱਜ ਹੋਣ ਵਾਲੀ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਚ ਸੁਖਦੇਵ ਸਿੰਘ ਢੀਂਡਸਾ ਨੇ ਉਚੇਚੇ ਤੌਰ ’ਤੇ ਪਹੁੰਚਣਾ ਸੀ। ਇਸ ਸਬੰਧੀ ਰੈਲੀ ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ ਕੀਤਾ ਗਿਆ ਸੀ। ਪਰ ਹੁਣ ਕੋਰੋਨਾ ਪਾਜ਼ੀਟਿਵ ਹੋਣ ਕਾਰਨ ਉਹ ਰੈਲੀ ਚ (dhindsa will not attend pm modi ferozepur rally) ਸ਼ਾਮਲ ਨਹੀਂ ਹੋਣਗੇ। ਦੱਸ ਦਈਏ ਕਿ 2022 ਦੀਆਂ ਵਿਧਾਨਸਭਾ ਚੋਣ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਇੱਕਠੇ ਲੜ ਰਹੇ ਹਨ।ਪੰਜਾਬ ਸਰਕਾਰ ਵੱਲੋਂ ਨਵੀਂ ਗਾਈਡਲਾਈਨਸ ਦਾ ਐਲਾਨਦੇਸ਼ ਵਿੱਚ ਲਗਾਤਾਰ ਓਮੀਕਰੋਨ ਅਤੇ ਕੋਵਿਡ-19 ਦੇ ਮਾਮਲੇ ਵਧਦੇ ਹੋਏ ਨਜ਼ਰ ਆ ਰਹੇ ਹਨ, ਜਿਸ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਪੰਜਾਬ ਵਿੱਚ ਨਵੀਂਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਜਿੰਨ੍ਹਾਂ ਵਿੱਚ ਹੁਣ ਰਾਤ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਗਾਉਣ ਦਾ ਫੈਸਲਾ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ। ਨਾਲ ਹੀ ਆਮ ਲੋਕਾਂ ਨੂੰ ਕੋੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੀ ਹਿਦਾਇਤ ਦਿੱਤੀ ਗਈ ਹੈ।

Today Now News

RELATED ARTICLES
- Advertisment -

POPULAR POSTS