
ਚੰਡੀਗਡ਼੍ਹ
ਇਸ ਵੇਲੇ ਵੀ ਵੱਡੀ ਖ਼ਬਰ ਪੰਜਾਬ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਪੰਜਾਬ ਦੇ ਅੰਦਰ ਚੋਣਾਂ ਤੋਂ ਪਹਿਲਾਂ ਰਾਸ਼ਟਰਪਤੀ ਰਾਜ ਲਾਗੂ ਹੋ ਸਕਦਾ ਹੈ।
ਕਿਉਂਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ਿਰੋਜ਼ਪੁਰ ਵਿਖੇ ਰੈਲੀ ਸੀ। ਪਰ ਲੋਕਾਂ ਵਲੋਂ ਰੋਕੇ ਗਏ ਰਸਤੇ ਕਾਰਨ, ਰਸਤੇ ਵਿੱਚੋਂ ਹੀ ਪ੍ਰਧਾਨ ਮੰਤਰੀ ਨੂੰ ਵਾਪਸ ਮੁੜਨਾ ਪਿਆ। ਜਿਸ ਦੇ ਕਾਰਨ ਹੁਣ ਸੁਰੱਖਿਆ ਦੇ ਇੰਤਜ਼ਾਮਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਹਾ ਜਾ ਰਿਹਾ ਹੈ, ਕਿ ਪੰਜਾਬ ਅੰਦਰ ਬਹੁਤ ਜਲਦ ਰਾਸ਼ਟਰਪਤੀ ਰਾਜ ਲਾਗੂ ਹੋ ਸਕਦਾ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਦੇ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕੀਤੀ ਹੈ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਦੇ ਅੰਦਰ ਜਿਸ ਤਰੀਕੇ ਨਾਲ ਪ੍ਰਧਾਨ ਮੰਤਰੀ ਮੋਦੀ ਦਾ ਜੰਮ ਕੇ ਵਿਰੋਧ ਹੋਇਆ, ਉਸ ਤੋਂ ਬਾਅਦ ਹੁਣ ਪੰਜਾਬ ਦੇ ਅੰਦਰ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾਣਾ ਚਾਹੀਦਾ ਹੈ।




