ਮੋਗਾ
ਇਸ ਵੇਲੇ ਦੀ ਵੱਡੀ ਖ਼ਬਰ ਕਾਂਗਰਸ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਕਾਂਗਰਸ ਵਿਚ ਸਮਾਜ ਸੇਵੀ ਅਤੇ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਸ਼ਾਮਲ ਹੋ ਗਈ ਹੈ।
ਦੱਸ ਦੇਈਏ ਕਿ ਪਿਛਲੇ ਲੰਮੇ ਸਮੇਂ ਤੋਂ ਸੂਦ ਮੋਗਾ ਜ਼ਿਲ੍ਹੇ ਦੇ ਵਿੱਚ ਐਕਟਿਵ ਸੀ ਅਤੇ ਵੱਖ ਵੱਖ ਸਮਾਜ ਸੇਵੀ ਗਤੀਵਿਧੀਆਂ ਵਿਚ ਹਿੱਸਾ ਲੈ ਰਹੀ ਸੀ। ਪਿਛਲੇ ਤਿੰਨ ਦਿਨਾਂ ਤੋਂ ਚਰਚਾਵਾਂ ਚੱਲਦੀਆਂ ਸਨ ਕਿ ਮਾਲਵਿਕਾ ਸੂਦ ਕਾਂਗਰਸ ਵਿੱਚ ਸ਼ਾਮਲ ਹੋ ਸਕਦੀ ਹੈ।

ਉਕਤ ਚਰਚਾਵਾਂ ਸੱਚ ਸਾਬਤ ਹੋਈਆਂ ਹਨ ਅਤੇ ਇਲਾਕਾ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਈ। ਮਾਲਵਿਕਾ ਸੂਦ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ।





