:ਮਿਲਖਾ ਮਾਨਸਾ 10 ਜਨਵਰੀ( ਗੁਰਜੰਟ ਸਿੰਘ ਬਾਜੇਵਾਲੀਆ) ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਬ ਸਾਂਝੀਵਾਲਤਾ ਦੇ ਗੁਰ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਤੇ ਸਿੱਖ ਜਗਤ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮੰਗ ਤੇ ਵੱਡਾ ਤੋਹਫਾ ਦੇ ਕੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਤੇ 26 ਦਸੰਬਰ ਨੂੰ ਵੀਰ ਬਾਲ ਦਿਵਸ ਮਨਾਉਣ ਦਾ ਐਲਾਨ ਕਰਨ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਬੀ ਜੇ ਪੀ ਪਾਰਟੀ ਹਲਕਾ ਸਰਦੂਲਗਡ਼੍ਹ ਦੇ ਸੇਵਾਦਾਰ ਜਗਜੀਤ ਸਿੰਘ ਮਿਲਖਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਜਿੱਥੇ ਪਹਿਲਾਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਤੇ ਕਿਸਾਨਾਂ ਦੇ ਤਿੰਨੇ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਤੇ ਉਨ੍ਹਾਂ ਤੋਂ ਮੁਆਫ਼ੀ ਮੰਗ ਕੇ ਦੇਸ਼ ਅੰਦਰ ਜੋ ਇਤਿਹਾਸ ਰਚਿਆ ਹੈ।ਉਸ ਨੂੰ ਕਦੇ ਵੀ ਦੇਸ਼ ਦੇ ਕਿਸਾਨਾਂ ਵੱਲੋਂ ਭੁਲਾਇਆ ਨਹੀਂ ਜਾ ਸਕੇਗਾ।ਸ੍ਰੀ ਖਹਿਰਾ ਨੇ ਕਿਹਾ ਕਿ ਪੰਜਾਬ ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਵਾਸੀ ਅੱਜ ਭਾਰਤੀਆ ਜਨਤਾ ਪਾਰਟੀ ,ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਪੰਜਾਬ ਲੋਕ ਕਾਂਗਰਸ ਨੂੰ ਕਾਮਯਾਬ ਬਣਾਉਣ ਲਈ ਤਤਪਰ ਹੈ।ਉਨ੍ਹਾਂ ਕਿਹਾ ਕਿ ਛੇਤੀ ਹੀ ਇਸ ਗਠਬੰਧਨ ਵੱਲੋਂ ਪੰਜਾਬ ਦੇ ਸਮੁੱਚੇ ਵਿਧਾਨ ਸਭਾ ਹਲਕਿਆਂ ਚ ਆਪਣੇ ਉਮੀਦਵਾਰ ਐਲਾਨ ਦਿੱਤੇ ਜਾਣਗੇ।ਜਿਸ ਸਬੰਧੀ ਹਾਈ ਕਮਾਂਡ ਮੀਟਿੰਗਾਂ ਚ ਰੁੱਝੀ ਹੋਈ ਹੈ।





