17.1 C
Chandigarh

TODAY NOW NEWS

Thursday, March 19, 2026
HomeBREAKING NEWSਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਗਿਆ ਮਾਘੀ ਦਾ ਪਵਿੱਤਰ ਦਿਹਾਡ਼ਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਗਿਆ ਮਾਘੀ ਦਾ ਪਵਿੱਤਰ ਦਿਹਾਡ਼ਾ

ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਾਘੀ ਦੇ ਪਵਿੱਤਰ ਦਿਹਾਡ਼ਾ ਤੇ ਭਾਰੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਆਕੇ ਮੱਥਾ ਟੇਕਿਆ ਇਸ਼ਨਾਨ ਕੀਤਾ ਅਤੇ ਗੁਰਬਾਣੀ ਦਾ ਕੀਰਤਨ ਸੁਣਿਆ ਮਾਘੀ ਦੇ ਪਵਿੱਤਰ ਦਿਹਾੜੇ ਦੇ ਮੌਕੇ ਦੂਰੋਂ ਨੇੜਿਓਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀਆਂ ਇਸ ਮੌਕੇ ਜਿਥੇ ਸੰਗਤਾਂ ਨੇ ਗੁਰੂ ਘਰ ਆਣ ਕੇ ਆਪਣੀ ਤੇ ਆਪਣੇ ਪਰਿਵਾਰ ਦੀ ਚਡ਼੍ਹਦੀਕਲਾ ਦੀ ਅਰਦਾਸ ਕੀਤੀ
.ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਅੱਜ ਮਾਘੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਇਸ ਮੌਕੇ ਤੇ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਪੁੱਜੇ ਉਨ੍ਹਾਂ ਅੱਜ ਦੇ ਪਵਿੱਤਰ ਦਿਹਾੜੇ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਤੇ ਰਸਬੀਨੀ ਗੁਰਬਾਣੀ ਦਾ ਆਨੰਦ ਮਾਣਿਆ ਦੇਸ਼ ਵਿਦੇਸ਼ ਤੋਂ ਆਏ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਏ, ਮਾਘੀ ਦੇ ਨਾਲ ਸੰਗਰਾਂਦ ਵੀ ਹੈ ਮਾਘੀ ਦਾ ਤਿਉਹਾਰ ਚਾਲੀ ਮੁਕਤਿਆਂ ਦੀ ਯਾਦ ਵਿਚ ਮਨਾਇਆ ਜਾਂਦਾ ਹੈ ਤੇ ਮਾਘੀ ਮੁਕਤਸਰ ਸਾਹਿਬ ਵਿਖੇ ਮੇਲਾ ਵੀ ਲਗਦਾ ,ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਸ਼ਰਧਾਲੂਆਂ ਦਾ ਕਹਿਣਾ ਕਿ ਅੱਜ ਮਾਘੀ ਦੇ ਪਵਿੱਤਰ ਦਿਹਾੜੇ ਤੇ ਵਾਹਿਗੁਰੂ ਦੇ ਘਰ ਝੋਲੀਆਂ ਭਰਨ ਲਈ ਪੁੱਜੇ ਹਾਂ ਉਥੋਂ ਜੋ ਮੰਗੋ ਉਹੀ ਮਿਲਦਾ ਹੈ,

Today Now News

RELATED ARTICLES
- Advertisment -

POPULAR POSTS