17.1 C
Chandigarh

TODAY NOW NEWS

Friday, March 20, 2026
HomeBREAKING NEWSParkash Singh badal Corona Positive : ਪ੍ਰਕਾਸ਼ ਸਿੰਘ ਬਾਦਲ ਹੋਏ ਕਰੋਨਾ ਪਾਜ਼ੀਟਿਵ.

Parkash Singh badal Corona Positive : ਪ੍ਰਕਾਸ਼ ਸਿੰਘ ਬਾਦਲ ਹੋਏ ਕਰੋਨਾ ਪਾਜ਼ੀਟਿਵ.

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕਰੋਨਾ ਪਾਜ਼ੀਟਿਵ(Parkash Singh badal Corona Positive) ਹੋ ਗਏ ਹਨ। ਉਨ੍ਹਾਂ ਨੂੰ ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (DMCH) ਦੇ ਹੀਰੋ ਹਾਰਟ ਇੰਸਟੀਚਿਊਟ ਵਿੱਚ ਦਾਖਲ ਕਰਵਾਇਆ ਗਿਆ ਸੀ। ਉੱਥੇ ਕੀਤੇ ਟੈਸਟ ਵਿੱਚ ਪਹਿਲੀ ਰਿਪੋਰਟ ‘ਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ ਜਦਕਿ ਦੂਜੀ ਰਿਪੋਰਟ ਦਾ ਨਤੀਜਾ ਆਉਣਾ ਬਾਕੀ ਹੈ। ਉਹ ਪਿਛਲੇ ਸਮੇਂ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਸੰਦਰਭ ਵਿੱਚ ਲੰਬੀ ਹਲਕੇ ਵਿੱਚ ਲਗਾਤਾਰ ਚੋਣ ਪ੍ਰਚਾਰ ਕਰ ਰਹੇ ਹਨ।

ਇੰਸਟੀਚਿਊਟ ਦੇ ਮੈਡੀਕਲ ਸੁਪਰਡੈਂਟ ਡਾਕਟਰ ਬਿਸ਼ਵ ਮੋਹਨ ਨੇ ਕਿਹਾ ਕਿ ਬਾਦਲ ਦਾ ਰੈਪਿਡ ਐਂਟੀਜੇਨ ਟੈਸਟ ਵਿੱਚ ਪਾਜ਼ੀਟਿਵ ਟੈਸਟ ਆਇਆ ਹੈ, ਜਦੋਂ ਕਿ ਉਨ੍ਹਾਂ ਦੀ ਆਰਟੀਪੀਸੀਆਰ ਰਿਪੋਰਟ ਦੀ ਉਡੀਕ ਹੈ। ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਖਾਂਸੀ, ਜ਼ੁਕਾਮ ਅਤੇ ਬੁਖਾਰ ਤੋਂ ਪੀੜਤ ਹੋਣ ਕਾਰ ਪ੍ਰਕਾਸ਼ ਬਾਦਲ ਨੂੰ ਲੁਧਿਆਣਾ ਦੇ ਹਸਪਤਾਲ ਲਿਜਾਇਆ ਗਿਆ ਸੀ। ਦਾਖਲ ਹੋਣ ਦੇ ਖ਼ਬਰ ਫੈਲਣ ਤੋਂ ਬਾਅਦ ਹਸਪਤਾਲ ਦੇ ਬਾਹਰ ਸਮਰਥਕਾਂ ਦੀ ਭੀੜ ਜਮਾਂ ਹੋਣ ਲੱਗੀ ਹੈ।

Today Now News

RELATED ARTICLES
- Advertisment -

POPULAR POSTS