17.4 C
Chandigarh

TODAY NOW NEWS

Friday, March 20, 2026
HomeBREAKING NEWSਬਲਾਤਕਾਰ ਮਾਮਲੇ ‘ਚ ਵਿਧਾਇਕ ਬੈਂਸ ਸਮੇਤ 7 ਜਣਿਆਂ ਖਿਲਾਫ਼ ਵੱਡੀ ਕਾਰਵਾਈ; ਪੜ੍ਹੋ...

ਬਲਾਤਕਾਰ ਮਾਮਲੇ ‘ਚ ਵਿਧਾਇਕ ਬੈਂਸ ਸਮੇਤ 7 ਜਣਿਆਂ ਖਿਲਾਫ਼ ਵੱਡੀ ਕਾਰਵਾਈ; ਪੜ੍ਹੋ ਪੂਰੀ ਖ਼ਬਰ

ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਹੋਰਨਾਂ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਜਾਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਪਿਛਲੇ ਸਾਲ ਇਕ ਔਰਤ ਵਲੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਉੱਪਰ ਜਬਰ-ਜਨਾਹ ਕਰਨ ਦੇ ਗੰਭੀਰ ਦੋਸ਼ ਲਗਾਉਂਦਿਆਂ ਪੁਲਿਸ ਪਾਸ ਐੱਫ.ਆਈ.ਆਰ. ਦਰਜ ਕਰਵਾਈ ਸੀ।

ਅਦਾਲਤ ਵਿਚ ਪੇਸ਼ ਨਾ ਹੋਣ ਤੇ ਪਹਿਲਾਂ ਅਦਾਲਤ ਵਲੋਂ ਵਿਧਾਇਕ ਬੈਂਸ ਅਤੇ ਉਸ ਦੇ ਸਾਥੀਆਂ ਦੇ ਜ਼ਮਾਨਤੀ ਅਤੇ ਫਿਰ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ।

ਪਰ ਫਿਰ ਵੀ ਜਦੋਂ ਇਹ ਸਾਰੇ ਕਥਿਤ ਦੋਸ਼ੀ ਅਦਾਲਤ ਵਿਚ ਪੇਸ਼ ਨਾ ਹੋਏ ਤਾਂ ਅਦਾਲਤ ਵਲੋਂ ਉਨ੍ਹਾਂ ਭਗੌੜਾ ਕਰਾਰ ਦਿੱਤੇ ਜਾਣ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ।

Today Now News

RELATED ARTICLES
- Advertisment -

POPULAR POSTS