
ਤਲਵੰਡੀ ਭਾਈ,21 ਜਨਵਰੀ(ਹਰਜਿੰਦਰ ਸਿੰਘ ਕਤਨਾ )-ਨਾਮਵਾਰ ਸਮਾਜਸੇਵੀ ਅਤੇ ਦੁਬੱਈ ਦੇ ਉਘੇ ਕਾਰੋਬਾਰੀ ਡਾ ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਟੀਮ ਵੱਲੋਂ ਅੱਜ ਤਲਵੰਡੀ ਭਾਈ ਅਤੇ ਮੁੱਦਕੀ ਇਲਾਕਿਆਂ ਨਾਲ ਸਬੰਧਿਤ 30 ਲੋੜਵੰਦ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ। ਇਸ ਮੋਕੇ ਇੱਥੇ ਸੰਸਥਾ ਦੇ ਜ਼ਿਲ੍ਹਾ ਦਫ਼ਤਰ ਵਿੱਚ ਵਿੱਚ ਕਰਵਾਏ ਗਏ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਵਿੱਚ ਇਹ ਚੈੱਕ ਟਰੱਸਟ ਦੇ ਜਿਲ੍ਹਾ ਫਿਰੋਜ਼ਪੁਰ ਇਕਾਈ ਦੇ ਪ੍ਰਧਾਨ ਹਰਜਿੰਦਰ ਸਿੰਘ ਕਤਨਾ,ਬਲਾਕ ਪ੍ਰਧਾਨ ਬਹਾਦਰ ਸਿੰਘ ਭੁੱਲਰ ਅਤੇ ਉੁਨ੍ਹਾਂ ਦੀ ਟੀਮ ਦੇ ਹੋਰ ਆਹੁਦੇਦਾਰਾਂ ਵੱਲੋਂ ਦਿੱਤੇ ਗਏ। ਇਸ ਮੌਕੇ ਤੇ ਕਈ ਹੋਰ ਮੁੱਦਿਆਂ ਤੇ ਵਿਚਾਰ ਚਰਚਾ ਵੀ ਹੋਈ। ਸੰਸਥਾ ਦੇ ਇਸਤਰੀ ਵਿੰਗ ਜਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ,ਨਰਿੰਦਰ ਬੇਰੀ ਅਤੇ ਸੰਜੀਵ ਬਜਾਜ ਨੇ ਦੱਸਿਆ ਕਿ ਸੰਸਥਾ ਦੇ ਮੈਨੇਜਿੰਗ ਟਰੱਸਟੀ ਡਾ ਐਸ ਪੀ ਸਿੰਘ ਓਬਰਾਏ ਲੋੜਵੰਦਾਂ ਲਈ ਆਸ ਦੀ ਕਿਰਨ ਬਣ ਗਏ ਹਨ ਜੋ ਹਰ ਮਹੀਨੇ ਆਪਣੀ ਜੇਬ ਵਿੱਚੋਂ ਬਗੈਰ ਕਿਸੇ ਤੋਂ ਮਾਲੀ ਮੱਦਦ ਲਏ ਹਜ਼ਾਰਾਂ ਲੋੜਵੰਦਾਂ ਨੂੰ ਕਰੋੜਾਂ ਰੁਪਏ ਵੰਡਦੇ ਹਨ।ਉਹਨਾਂ ਕਿਹਾ ਕਿ ਪੂਰੀ ਦੁਨੀਆਂ ਵਿੱਚ ਸੰਸਥਾ ਵੱਲੋਂ ਲੋਕ ਭਲਾਈ ਦੇ ਕਾਰਜ਼ ਸ਼ੁਰੂ ਹੋਏ ਕੀਤੇ ਹਨ। ਸੰਸਥਾ ਵੱਲੋਂ ਜਿੱਥੇ ਆਰਥਿਕ ਤੌਰ ਤੇ ਕਮਜੋਰ ਲੋਕਾਂ ਦੀ ਮੱਦਦ ਕੀਤੀ ਜਾਂਦੀ ਹੈ ਉੱਥੇ ਗਰੀਬਾਂ ਲਈ ਮੈਡੀਕਲ ਸੇਵਾ ਅਤੇ ਸਿੱਖਿਆ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਸਿਵਲ ਹਸਪਤਾਲ ਫਿਰੋਜ਼ਪੁਰ ਵਿੱਚ ਗੁਰਦਿਆਂ ਦੇ ਮਰੀਜ਼ਾਂ ਲਈ ਡਾਇਲਸਿਸ ਮਸ਼ੀਨਾਂ ਲਗਾਈਆਂ ਗਈਆਂ ਜਿੱਥੇ ਡਾਇਲਸਿਸ ਮੁਫ਼ਤ ਕੀਤੀ ਜਾਂਦੀ ਹੈ । ਇਸ ਤੋਂ ਜ਼ਿਲ੍ਹੇ ਅੰਦਰ ਫਿਰੋਜ਼ਪੁਰ ਅਤੇ ਮੱਖੂ ਵਿੱਚ ਦੋ ਅਧੁਨਿਕ ਤਕਨੀਕ ਨਾਲ ਲੈਸ ਲੈਬੋਰਟਰੀਆਂ ਵੀ ਖੋਲੀਆਂ ਗਈਆਂ ਹਨ ਜਿੱਥੇ ਬਹੁਤ ਘੱਟ ਰੇਟਾਂ ਤੇ ਮਨੁੱਖੀ ਸਰੀਰ ਦੀਆਂ ਬਿਮਾਰੀਆਂ ਦੇ ਟੈਸਟ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਲੈਬੋਰਟਰੀਆਂ ਦਾ ਜਰੂਰ ਲਾਹਾ ਲੈਣਾ ਚਾਹੀਦਾ ਹੈ। ਇਸ ਮੌਕੇ ਤੇ ਉਨ੍ਹਾਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ । ਇਸ ਮੌਕੇ ਤੇ ਅਮਰਜੀਤ ਕੌਰ ਛਾਬੜਾ, ਬਹਾਦਰ ਸਿੰਘ ਭੁੱਲਰ ਬਲਾਕ ਪ੍ਰਧਾਨ ,ਸੰਜੀਵ ਬਜਾਜ ,ਨਰਿੰਦਰ ਬੇਰੀ ਕੈਸ਼ੀਅਰ,ਸੁਖਜੀਤ ਸਿੰਘ ਹਰਾਜ,ਲਖਵਿੰਦਰ ਸਿੰਘ ਕਰਮੂਵਾਲਾ ਅਤੇ ਰਣਜੀਤ ਸਿੰਘ ਰਾਏ ਪ੍ਰਧਾਨ ਜ਼ੀਰਾ ਸਮੇਤ ਕਈ ਹੋਰ ਆਹੁਦੇਦਾਰ ਵੀ ਮੋਜੂਦ ਸਨ।
ਕੈਪਸ਼ਨ -ਤਲਵੰਡੀ ਭਾਈ ਵਿੱਚ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਵੰਡਦੇ ਹੋਏ ਸਰਬੱਤ ਦਾ ਭਲਾ ਟਰੱਸਟ ਦੀ ਟੀਮ ।




