17.1 C
Chandigarh

TODAY NOW NEWS

Thursday, March 19, 2026
HomeBREAKING NEWSਕ੍ਰਿਕਟਰ ਹਰਭਜਨ ਸਿੰਘ ਨੂੰ ਹੋਇਆ ਕੋਰੋਨਾ; ਖੁਦ ਦਿੱਤੀ ਜਾਣਕਾਰੀ

ਕ੍ਰਿਕਟਰ ਹਰਭਜਨ ਸਿੰਘ ਨੂੰ ਹੋਇਆ ਕੋਰੋਨਾ; ਖੁਦ ਦਿੱਤੀ ਜਾਣਕਾਰੀ

ਨਵੀਂ ਦਿੱਲੀ (ਭਾਸ਼ਾ): ਸਾਬਕਾ ਭਾਰਤੀ ਸਪਿਨਰ ਹਰਭਜਨ ਸਿੰਘ ਕੋਵਿਡ-19 ਪਾਜ਼ੇਟਿਵ ਪਾਏ ਗਏ ਹਨ। ਹਰਭਜਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਖ਼ੁਦ ਨੂੰ ਘਰ ਵਿਚ ਇਕਾਂਤਵਾਸ ਕਰ ਲਿਆ ਹੈ ਅਤੇ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਵਰਤ ਰਹੇ ਹਨ।

ਹਰਭਜਨ ਨੇ ਟਵੀਟ ਕਰਦੇ ਹੋਏ ਲਿਖਿਆ, ‘ਮੈਂ ਹਲਕੇ ਲੱਛਣਾਂ ਨਾਲ ਕੋਵਿਡ-19 ਪਾਜ਼ੇਟਿਵ ਪਾਇਆ ਗਿਆ ਹਾਂ।

ਮੈਂ ਘਰ ਵਿਚ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਅਤੇ ਸਾਰੀਆਂ ਜ਼ਰੂਰੀ ਸਾਵਧਾਨੀਆਂ ਵਰਤ ਰਿਹਾ ਹਾਂ। ਮੈਂ ਉਨ੍ਹਾਂ ਲੋਕਾਂ ਨੂੰ ਜਲਦ ਤੋਂ ਜਲਦ ਜਾਂਚ ਕਰਾਉਣ ਦੀ ਬੇਨਤੀ ਕਰਦਾ ਹਾਂ, ਜੋ ਮੇਰੇ ਸੰਪਰਕ ਵਿਚ ਆਏ ਸਨ। ਕ੍ਰਿਪਾ ਸੁਰੱਖਿਅਤ ਰਹੋ ਅਤੇ ਧਿਆਨ ਰੱਖੋ।’

ਦੱਸ ਦੇਈਏ ਕਿ ਪਿਛਲੇ ਸਾਲ ਦਸੰਬਰ ਵਿਚ ਹਰਭਜਨ ਨੇ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਸੀ।

Today Now News

RELATED ARTICLES
- Advertisment -

POPULAR POSTS