ਪਟਿਆਲਾ:
ਅੱਜ ਪੰਜਾਬ ਤੇ ਯੂਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ‘ਤੇ ਪਟਿਆਲਾ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਕਾਲੇ ਝੰਡੇ ਦਿਖਾਉਣ ਸਮੇਂ ਪੁਲਿਸ ਨੇ ਫਰੰਟ ਦੇ ਆਗੂਆਂ ਦਰਸ਼ਨ ਸਿੰਘ ਬੇਲੂਮਾਜਰਾ, ਪਰਮਜੀਤ ਸਿੰਘ ਪਟਿਆਲਾ, ਹਰਦੀਪ ਟੋਡਰਪੁਰ, ਨਿਰਭੈ ਸਿੰਘ, ਸ਼ੀਸਮ ਸਿੰਘ ਸਮੇਤ ਲਗਭਗ 30 ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ।

ਜਾਣਕਾਰੀ ਲਈ ਦੱਸ ਦਈਏ ਕਿ ਪੰਜਾਬ ਅਤੇ ਯੂਟੀ ਮੁਲਾਜ਼ਮ ਸਾਂਝਾ ਫਰੰਟ ਦੇ ਆਗੂ ਪਿਛਲੇ ਲੰਬੇ ਸਮੇਂ ਤੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਉਹਨਾਂ ਦੀ ਮੰਗ ਨੂੰ ਮੰਨਿਆ ਨਹੀਂ ਜਾ ਰਿਹਾ।




