17.1 C
Chandigarh

TODAY NOW NEWS

Thursday, March 19, 2026
HomeBREAKING NEWSਰਾਹੁਲ ਗਾਂਧੀ ਦਾ ਪੰਜਾਬ ਦੌਰਾ, ਅੱਜ ਜਲੰਧਰ ਵਿਖੇ ਕਰਨਗੇ ਵਰਚੁਅਲ ਰੈਲੀ

ਰਾਹੁਲ ਗਾਂਧੀ ਦਾ ਪੰਜਾਬ ਦੌਰਾ, ਅੱਜ ਜਲੰਧਰ ਵਿਖੇ ਕਰਨਗੇ ਵਰਚੁਅਲ ਰੈਲੀ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਨੂੰ ਲੈ ਕੇ ਸਿਆਸੀ ਪਾਰਟੀਆਂ ਪੱਬਾਂ ਭਾਰ ਹੋਈਆਂ ਪਈਆਂ ਹਨ। ਚੋਣਾਂ ਨੂੰ ਲੈ ਕੇ ਪਾਰਟੀਆਂ ਵੱਲੋਂ ਕਾਫੀ ਹੱਦ ਤੱਕ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਉਮੀਦਵਾਰ ਆਪਣੇ ਆਪਣੇ ਹਲਕੇ ’ਚ ਚੋਣ ਪ੍ਰਚਾਰ ਕਰ ਰਹੇ ਹਨ। ਇਸੇ ਦੇ ਚੱਲਦੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅੱਜ ਪੰਜਾਬ ਦੌਰੇ ’ਤੇ ਆ ਰਹੇ ਹਨ।
ਰਾਹੁਲ ਗਾਂਧੀ ਦੀ ਵਰਚੁਅਲ ਰੈਲੀ
ਰਾਹੁਲ ਗਾਂਧੀ ਵੱਲੋਂ ਜਲੰਧਰ ਵਿਖੇ ਸ਼ਾਮ 4 ਵਜੇ ਵਰਚੁਅਲ ਰੈਲੀ ਕੀਤੀ ਜਾਵੇਗੀ। ਦੱਸ ਦਈਏ ਕਿ ਪੰਜਾਬ ਕਾਂਗਰਸ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਨੂੰ ਲੈ ਕੇ ਨਵਾਂ ਨਾਅਰਾ ਵੀ ਦਿੱਤਾ ਹੈ। ਜੋ ਕਿ ‘ਨਵੀਂ ਸੋਚ ਨਵਾਂ ਪੰਜਾਬ’ (Navi Soch Nava Punjab) ਹੈ।
ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਲੰਧਰ ਵਿਖੇ 27 ਜਨਵਰੀ ਯਾਨੀ ਅੱਜ ਵਰਚੁਅਲ ਰੈਲੀ ਕਰਨਗੇ। ਇਸ ਦੌਰਾਨ ਉਹ ਅੰਮ੍ਰਿਤਸਰ ਵਿਖੇ ਵੀ ਆਉਣਗੇ। ਜਿਸ ਸਬੰਧੀ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਰਾਹੁਲ ਗਾਂਧੀ 27 ਜਨਵਰੀ 9 ਵਜੇ ਅੰਮ੍ਰਿਤਸਰ ਦੀ ਪਾਵਨ ਧਰਤੀ ’ਤੇ ਪਹੁੰਚਣਗੇ ਅਤੇ 117 ਉਮੀਦਵਾਰਾਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਤੋਂ ਬਾਅਦ ਸ੍ਰੀ ਦੁਰਗਿਆਣਾ ਤੀਰਥ ਅਤੇ ਵਾਲਮੀਕਿ ਤੀਰਥ ਦੇ ਵੀ ਦਰਸ਼ਨ ਕਰਨਗੇ।

Today Now News

RELATED ARTICLES
- Advertisment -

POPULAR POSTS